14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਹਸਪਤਾਲ ਦੇ ਸਾਬਕਾ ਡਾਇਰੈਕਟਰ ਡਾ. ਜਸਦੀਪ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ

Ad Position 21
No active advertisement
ਅਜੀਤ ਡੈਸਕ 22-06-2026

 

ਝਬਾਲ, 21 ਜੂਨ (ਸੁਖਦੇਵ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਲੰਮਾ ਸਮਾਂ ਡਾਇਰੈਕਟਰ ਦੇ ਅਹੁਦੇ ’ਤੇ ਤਾਇਨਾਤ ਰਹੇ ਡਾ. ਜਸਦੀਪ ਸਿੰਘ ਪਰਿਵਾਰ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਅਤੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਵਲੋਂ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੋਰ ਕੀਪਰ ਜਤਿੰਦਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਜਤਿੰਦਰ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਪ੍ਰਗਟ ਸਿੰਘ ਮੰਨਣ, ਗੁਰਭੇਜ ਸਿੰਘ, ਬਲਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਗਤਕਾ ਐਸੋਸੀਏਸ਼ਨ ਪੰਜਾਬ ਨੇ ਵਿਸ਼ਵ ਗੱਤਕਾ ਦਿਵਸ ਮਨਾਇਆ
Ad Position 24