ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਤੇ ਪਿਸਟਲ ਸਮੇਤ 8 ਵਿਅਕਤੀ ਗ੍ਰਿਫ਼ਤਾਰ— ਐੱਸ. ਐੱਸ. ਪੀ. ਲਾਂਬਾ

Ad Position 21
No active advertisement
ਅਜੀਤ ਡੈਸਕ 23-06-2026
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਲਕੀਤ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਕੁੰਭਕਰਨ ਚੌਂਕ ਮੁਰਾਦਪੁਰਾ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 42 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਇੰਸਪੈਕਟਰ ਬਲਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਵਾਲੀ ਟੈਂਕੀ ਖਡੂਰ ਸਾਹਿਬ ਤੋਂ ਅਰਸ਼ਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਖਡੂਰ ਸਾਹਿਬ, ਸੱਜਣ ਸਿੰਘ ਪੁੱਤਰ ਧਰਮ ਸਿੰਘ ਵਾਸੀ ਖਡੂਰ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਬਲਜੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਵਰਨਾਲਾ ਨੂੰ ਕਾਬੂ ਕਰਕੇ ਉਸ ਪਾਸੋਂ 34 ਗ੍ਰਾਮ ਹੈਰੋਇਨ ਅਤੇ 1050 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਗੁਰਮੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਵਰਨਾਲਾ ਫਰਾਰ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਰੱਤੋਕੇ ਤੋਂ ਰਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਰੱਤੋਕੇ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੰਡੀ ਪੁਲੀ ਨਾਗੋਕੇ ਤੋਂ ਬਲਰਾਜ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਨਾਗੋਕੇ ਮੋੜ, ਹਰਿੰਦਰਪਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਡੇਰਾ ਸੋਹਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਾਡੀ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਚੱਕ ਡੋਗਰਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਰਸ਼ਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੇਟ ਲਿੰਕ ਰੋਡ ਚੰਬਲ ਤੋਂ ਬਿਕਰਮਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਸਰਹਾਲੀ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ ਅਤੇ 4 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਸੁਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗੰਡੀਵਿੰਡ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6930 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਵਿਅਕਤੀ ਫ਼ਰਾਰ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ ਅਮਰੀਕਾ ਸੰਧੀ ਤੋਂ ਬਾਜ਼ ਆਏ ਮੋਦੀ ਸਰਕਾਰ- ਐੱਸ. ਕੇ. ਐੱਮ. ਅਗਲੀ ਖ਼ਬਰ ਦਾਦਾਗਿਰੀ ਦਿਖਾਉਂਦਿਆਂ ਸੜਕ ’ਤੇ ਨਾਜਾਇਜ਼ ਬਣਾਏ ਥੜ੍ਹੇ ’ਤੇ ਚੱਲਿਆ ‘ਪੀਲਾ ਪੰਜਾ’
Ad Position 24
No active advertisement