ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਕਰਜ਼ਾ ਮੁਕਤ ਕਰਕੇ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ- ਕਰਨਬੀਰ ਬੁਰਜ

Ad Position 21
No active advertisement
ਅਜੀਤ ਡੈਸਕ 23-06-2026
ਝਬਾਲ, 22 ਜੂਨ (ਸੁਖਦੇਵ ਸਿੰਘ)- ਪੰਜਾਬ ਨੂੰ ਪਹਿਲਾਂ ਵਾਂਗ ਮੁੜ ਖੁਸ਼ਹਾਲ ਤੇ ਵਿਕਸਿਤ ਸੂਬਾ ਬਣਾਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਸੂਬੇ ਨੂੰ ਕਰਜ਼ਾ ਮੁਕਤ ਕਰਕੇ ਤਰੱਕੀ ਦਾ ਨਵਾਂ ਦੌਰ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਕਰਦਿਆਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਲਈ ਸਰਾਪ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਖੇਤੀਬਾੜੀ ਸੰਕਟ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ਿਆਂ ਦੀ ਸਮੱਸਿਆਂ ਅਤੇ ਸੱਭਿਆਚਾਰ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰੇਕ ਵਰਗ ਦੁਖੀ ਤੇ ਪ੍ਰੇਸ਼ਾਨ ਹੈ । ਉਨ੍ਹਾਂ ਨੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ਼ ਨੂੰ ਮੁੜ ਸਥਾਪਿਤ ਕਰਨ ਦੇ ਕੀਤੇ ਦਾਅਵਿਆਂ ’ਤੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਬਿਆਨਬਾਜ਼ੀ ਵਿਚ ਨਾ ਕੋਈ ਦਿਲਚਸਪੀ ਰੱਖਦੇ ਹਨ ਅਤੇ ਨਾ ਹੀ ਇਸ ਤੋਂ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ਼ ਦੇ ਸੁਪਨੇ ਵੇਖਣ ਦੀ ਬਜਾਇ ਪੰਜਾਬ ਦੇ ਮੌਜੂਦਾ ਸੰਕਟ ਬਾਰੇ ਗੱਲ ਕਰਨੀਂ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸੂਏ ’ਚ ਪਾੜ ਪੈਣ ਕਾਰਨ ਪਾਣੀ ਨੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਨੂੰ ਕੀਤਾ ਤਬਾਹ ਅਗਲੀ ਖ਼ਬਰ ਭਾਰਤ ਅਮਰੀਕਾ ਸੰਧੀ ਤੋਂ ਬਾਜ਼ ਆਏ ਮੋਦੀ ਸਰਕਾਰ- ਐੱਸ. ਕੇ. ਐੱਮ.
Ad Position 24
No active advertisement