ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੇ ਹੱਕਾਂ ਲਈ ਹੜਤਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 23-06-2026
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)- ਐੱਨ. ਐੱਚ. ਐੱਮ. ਸਿਹਤ ਵਿਭਾਗ ਪੰਜਾਬ ਅਧੀਨ ਪੇਂਡੂ ਖੇਤਰਾਂ ਵਿਚ ਸੇਵਾਵਾਂ ਨਿਭਾ ਰਹੇ ਕਮਿਊਨਿਟੀ ਹੈਲਥ ਅਫਸਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਆਨਲਾਈਨ ਅਤੇ ਆਫਲਾਈਨ ਕੰਮ ਬੰਦ ਕਰਕੇ ਜ਼ਿਲ੍ਹਾ ਹਸਪਤਾਲ ਵਿਚ ਰੋਸ ਧਰਨਾ ਦਿੱਤਾ। ਇਸ ਮੌਕੇ ਸਮੂਹ ਸੀ.ਐੱਚ.ਓਜ਼ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹੜਤਾਲ ਦੌਰਾਨ ਜ਼ਿਲ੍ਹਾ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੀ ਜ਼ਿਲ੍ਹਾ ਪ੍ਰਧਾਨ ਜੈਸਮੀਨ ਕੌਰ ਅਤੇ ਜੁਗਰਾਜ ਕੌਰ ਨੇ ਕਿਹਾ ਕਿ ਮਿਤੀ 22 ਜੂਨ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਕਮਿਊਨਿਟੀ ਹੈਲਥ ਅਫਸਰਾਂ ਵਲੋਂ ਸਿਵਲ ਸਰਜਨ ਦਫ਼ਤਰਾਂ ਅੱਗੇ ਧਰਨੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਪੇਂਡੂ ਖੇਤਰਾਂ ਵਿਚ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਸਿਹਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫਤਾਂ ਅਤੇ ਮਹਾਮਾਰੀ ਵਰਗੇ ਮੁਸ਼ਕਿਲ ਸਮਿਆਂ ਦੌਰਾਨ ਵੀ ਕਮਿਊਨਿਟੀ ਹੈਲਥ ਅਫਸਰਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ, ਪਰ ਇਸ ਦੇ ਬਾਵਜੂਦ ਸਰਕਾਰ ਅਤੇ ਵਿਭਾਗ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਕੰਮ ਦਾ ਬੋਝ ਲਗਾਤਾਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਸਤਾ ਅਪਣਾਉਣਾ ਪਿਆ। ਇਸ ਮੌਕੇ ਕਮਿਊਨਿਟੀ ਹੈਲਥ ਅਫਸਰਾਂ ਵਲੋਂ ਨਵੇਂ ਇਨਸੈਂਟਿਵ ਪ੍ਰੋਫਾਰਮੇ ਦੇ ਨਾਂਅ ’ਤੇ ਜਾਰੀ ਕੀਤੇ ਹੁਕਮਾਂ ਦੀਆਂ ਕਾਪੀਆਂ ਸਾੜ੍ਹ ਕੇ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਸੀ.ਐਚ.ਓਜ਼ ਵਲੋਂ ਸਿਵਲ ਸਰਜਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਰਾਬਰ ਕੰਮ ਬਰਾਬਰ ਤਨਖਾਹ, ਤਨਖਾਹ ਵਿਚ ਵਾਧਾ, ਨਵਾਂ ਇਨਸੈਂਟਿਵ ਪ੍ਰੋਫਾਰਮਾ ਵਾਪਸ ਲੈਣਾ, ਕੇਡਰ ਸੈਂਕਸ਼ਨ ਕਰਨਾ, ਰੈਗੂਲਰ ਕਰਨਾ, ਲੋਇਲਟੀ ਬੋਨਸ ਜਾਰੀ ਕਰਨਾ ਅਤੇ ਇਨਸੈਂਟਿਵ ਪ੍ਰੋਫਾਰਮੇ ਨੂੰ ਤਨਖਾਹ ਵਿਚ ਮਰਜ ਕਰਨ ਸਮੇਤ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ 1 ਜੁਲਾਈ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 2 ਜੁਲਾਈ ਨੂੰ ਸੂਬਾ ਪੱਧਰੀ ਧਰਨਾ ਜ਼ਿਲ੍ਹਾ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ੀ ਇਲਾਕੇ ਵਿਚ ਲਗਾਇਆ ਜਾਵੇਗਾ। ਇਸ ਦੌਰਾਨ ਪ੍ਰਭਾਵਿਤ ਹੋਣ ਵਾਲੀਆਂ ਸਿਹਤ ਸੇਵਾਵਾਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਇਸ ਮੌਕੇ ਅਜਮੇਰ ਸਿੰਘ, ਦਵਿੰਦਰ ਕੌਰ, ਸੁਖਪਾਲ ਕੌਰ, ਮਨਪ੍ਰੀਤ ਕੌਰ, ਰਵਿੰਦਰ ਸਿੰਘ, ਹਰਵੰਤ ਕੌਰ, ਮਨਜਿੰਦਰ ਕੌਰ, ਜੀਵਨਜੋਤ ਸਿੰਘ, ਪ੍ਰਭਜੀਤ ਕੌਰ ਤੇ ਅਮਰਜੀਤ ਕੌਰ ਸਮੇਤ ਹੋਰ ਕਮਿਊਨਿਟੀ ਹੈਲਥ ਅਫ਼ਸਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਕੈਰੋਂ ਰੋਡ ਵਿਖੇ ਦੁਕਾਨਦਾਰਾਂ ਨੇ ਲੰਗਰ ਤੇ ਛਬੀਲ ਦੀ ਕੀਤੀ ਸੇਵਾ ਅਗਲੀ ਖ਼ਬਰ ਸੂਏ ’ਚ ਪਾੜ ਪੈਣ ਕਾਰਨ ਪਾਣੀ ਨੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਨੂੰ ਕੀਤਾ ਤਬਾਹ
Ad Position 24
No active advertisement