ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪੰਡੋਰੀ ਤਖ਼ਤ ਮੱਲ ਸਕੂਲ ’ਚ ਯੋਗਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-06-2026
ਤਰਨ ਤਾਰਨ, 22 ਜੂਨ (ਇਕਬਾਲ ਸਿੰਘ ਸੋਢੀ)- ਕੇਂਦਰ ਤੇ ਪੰਜਾਬ ਸਰਕਾਰ ਦੇ ਯੂਥ ਅਤੇ ਖੇਡ ਮੰਤਰਾਲਾ, ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤ ਮੱਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਸਮੁੱਚੇ ਸਟਾਫ਼, ਵਿਦਿਆਰਥੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਹਿੱਸਾ ਲਿਆ। ਇਸ ਸੰਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਅਧਿਆਪਕ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤ ਮੱਲ ਜਗਜੀਤ ਸਿੰਘ ਖਹਿਰਾ ਸਟੇਟ ਐਵਾਰਡੀ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਯੋਗਾ ਕਰਨ ਲਈ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਰੋਜ਼ਾਨਾ ਯੋਗ ਅਤੇ ਮੈਡੀਟੇਸ਼ਨ ਕਰਨ ਨਾਲ ਅਸੀਂ ਸਰੀਰਕ ਅਤੇ ਮਾਨਸਿਕ ਤਣਾਅ ਤੋਂ ਛੁਟਕਾਰਾ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਹਰ ਰੋਜ਼ ਯੋਗਾ ਅਤੇ ਮੈਡੀਟੇਸ਼ਨ ਕਰਨ ਨਾਲ ਸਰੀਰ ਨੂੰ ਤੰਦਰੁਸਤੀ, ਮਾਨਸਿਕ ਚੇਤਨਤਾ, ਰੂਹਾਨੀ ਸ਼ਾਂਤੀ ਅਤੇ ਮਨ ਨੂੰ ਸਕੂਨ ਮਿਲਦਾ ਹੈ। ਅਧਿਆਪਕ ਗੁਰਿੰਦਰਪਾਲ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ ਨਾਲ ਯੋਗ ਦੀ ਮਹੱਤਤਾ ਤੋਂ ਵੀ ਜਾਣੂ ਕਰਵਾਇਆ। ਮੈਡਮ ਕਿਰਨਦੀਪ ਕੌਰ ਨੇ ਫਾਸਟਫੂਡ ਦੇ ਨੁਕਸਾਨ ਅਤੇ ਉਨ੍ਹਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਯੋਗਾ ਦੀਆਂ ਵੱਖ ਵੱਖ ਮੁਦਰਾਵਾਂ ਕਰਵਾਉਂਦੇ ਹੋਏ ਇਨ੍ਹਾਂ ਨਾਲ ਸਰੀਰ ਨੂੰ ਹੋਣ ਵਾਲੇ ਲਾਭ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਧਿਆਪਕ ਗੁਰਿੰਦਰਪਾਲ ਸਿੰਘ ਰੰਧਾਵਾ, ਮੈਡਮ ਕਿਰਨਦੀਪ ਕੌਰ, ਮੈਡਮ ਰਵਿੰਦਰ ਕੌਰ, ਆਂਗਨਵਾੜੀ ਵਰਕਰ ਕੁਲਵਿੰਦਰ ਕੌਰ, ਕੰਵਲਜੀਤ ਕੌਰ, ਮਨਜੀਤ ਕੌਰ, ਰਾਜਬੀਰ ਕੌਰ, ਸਿਮਰ ਕੌਰ, ਸੁਖਰਾਜ ਕੌਰ, ਪ੍ਰਭਜੋਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੁਨਰਵਾਸ ਤੇ ਜਾਗਰੂਕਤਾ ਕੈਂਪ ਸ਼ੁਰੂ ਕੀਤੇ ਜਾਣ– ਬਲਵਿੰਦਰ ਝਬਾਲ ਅਗਲੀ ਖ਼ਬਰ ਫੂਡ ਸੇਫਟੀ ਟੀਮ ਤਰਨ ਤਾਰਨ ਵਲੋਂ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਚੈਕਿੰਗ
Ad Position 24
No active advertisement