18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ— ਐੱਸ. ਐੱਸ. ਪੀ. ਲਾਂਬਾ

Ad Position 21
No active advertisement
ਅਜੀਤ ਡੈਸਕ 25-06-2026
ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਰਦੁਆਰਾ ਟੱਕਰ ਸਾਹਿਬ ਰੋਡ ਨੇੜੇ ਰੋਹੀ ਪੁਲ ਤਰਨ ਤਾਰਨ ਤੋਂ ਜੋਧਬੀਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਮੁਹੱਲਾ ਟੈਂਕੀ ਮੁਰਾਦਪੁਰਾ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਅਤੇ 520 ਰੁਪਏ ਦੀ ਡਰੱਗ ਮਨੀ ਅਤੇ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਲੰਡੀ ਪੁਲ ਨਾਗੋਕੇ ਤੋਂ ਗੁਰਸੇਵਕ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਵੜਿੰਗ ਸੂਬਾ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 104 ਗ੍ਰਾਮ ਹੈਰੋਇਨ ਅਤੇ 4600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਮਹਿਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਬਿਜਲੀ ਘਰ ਅਲਗੋ ਤੋਂ ਗਸ਼ਤ ਦੌਰਾਨ ਸੁਨੀਤਾ ਕੁਮਾਰੀ ਪਤਨੀ ਰਵਿੰਦਰ ਸਿੰਘ ਵਾਸੀ ਅਲਗੋ ਕਲਾਂ ਨੂੰ ਕਾਬੂ ਕਰਕੇ ਜਦੋਂ ਮਹਿਲਾ ਕਰਮਚਾਰੀਆਂ ਵਲੋਂ ਉਕਤ ਔਰਤ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 98 ਗ੍ਰਾਮ ਹੈਰੋਇਨ ਅਤੇ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੱਚੀ ਪੱਟੜੀ ਸੂਆ ਰਾਣੀਵਲਾਹ ਤੋਂ ਰਾਜਨ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਰਾਣੀਵਲਾਹ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਉਸਮਾਂ ਰੋਡ ਢੋਟੀਆਂ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਵੀਰਪਾਲ ਸਿੰਘ ਪੁੱਤਰ ਮੰਗਲ ਸਿੰਘ ਅਤੇ ਕਾਰਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਢੋਟੀਆਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਕੁਲਬੀਰ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਬਲਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਦਿਆਲਪੁਰਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਵਰਕਰਜ਼ ਯੂਨੀਅਨ ਦੀ ਜਨਰਲ ਬਾਡੀ ਮੀਟਿੰਗ 30 ਨੂੰ– ਪੰਡੋਰੀ, ਕੈਰੋਵਾਲ, ਰਟੌਲ ਅਗਲੀ ਖ਼ਬਰ ਦੰਗਾ ਪੀੜਤ ਪਰਿਵਾਰ ’ਤੇ ਹਮਲਾ ਕਰਕੇ ਗੰਭੀਰ ਸੱਟਾਂ ਮਾਰਨ ਦੇ ਦੋਸ਼, ਪੁਲਿਸ ਐੱਮ.ਐੱਲ.ਆਰ ਦੀ ਉਡੀਕ ’ਚ
Ad Position 24