17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸਬਜ਼ੀਆਂ ’ਚ ਫ਼ਲ ਦੀ ਮੱਖੀ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-06-2026
ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)—ਸਬਜ਼ੀਆਂ ਵਿਚ ਫਲ ਦੀ ਮੱਖੀ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਪਿੰਡ ਖਵਾਸਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ 23 ਜੂਨ 2026 ਨੂੰ ਲਗਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕੱਦੂ ਜਾਤੀ ਦੀਆਂ ਸਬਜ਼ੀਆਂ ਵਿਚ ਫਲ ਦੀ ਮੱਖੀ ਦੀ ਰੋਕਥਾਮ ਲਈ ਵਾਤਾਵਰਣ ਪੱਖੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਡਾ. ਪਰਵਿੰਦਰ ਸਿੰਘ ਇੰਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਵੱਖ-ਵੱਖ ਸਬਜ਼ੀਆਂ ਵਿਚ ਫਲ ਦੀ ਮੱਖੀ ਤੋਂ ਹੋਣ ਵਾਲੇ ਨੁਕਸਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਹੀ ਸਮੇਂ ਫਲ ਦੀ ਤੁੜਾਈ ਕਰ ਲਈ ਜਾਵੇ ਤਾਂ ਇਹ ਫਲ ਦੀ ਮੱਖੀ ਦੀ ਉਤਪੱਤੀ ਨੂੰ ਘਟਾਉਣ ਵਿਚ ਬਹੁਤ ਸਹਾਈ ਹੁੰਦਾ ਹੈ। ਉਨ੍ਹਾਂ ਨੇ ਬਰਸਾਤ ਰੁੱਤ ਦੀਆਂ ਸਬਜ਼ੀਆਂ ਦੀ ਸਫਲਤਾਪੂਰਵਕ ਕਾਸ਼ਤ ਲਈ ਸੁਝਾਅ ਵੀ ਸਾਂਝੇ ਕੀਤੇ ਅਤੇ ਫ਼ਸਲਾਂ ਵਿਚ ਮਿੱਟੀ ਪਰਖ ਦੀਆਂ ਸਿਫ਼ਾਰਸ਼ਾਂ ਦੇ ਅਧਾਰ ’ਤੇ ਖ਼ਾਦਾਂ ਦੀ ਸੰਤੁਲਿਤ ਵਰਤੋਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਡਾ. ਪਰਮਿੰਦਰ ਕੌਰ ਸਹਿਜਪਾਲ ਪੌਦਾ ਰੋਗ ਮਾਹਿਰ ਨੇ ਫ਼ਲ ਦੀ ਮੱਖੀ ਦੀ ਸਮੇਂ ਸਿਰ ਪਛਾਣ ਅਤੇ ਇਸ ਦੇ ਸੰਯੁਕਤ ਕੀਟ ਪ੍ਰਬੰਧ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਫਰੂਟ ਫਲਾਈ ਟਰੈਪ ਇਕ ਵਾਤਾਵਰਣ ਸਹਾਈ ਤਕਨੀਕ ਹੈ ਅਤੇ ਇਸ ਨੂੰ ਸਮੇਂ ਸਿਰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਝੋਨੇ ਦੇ ਮਧਰੇਪਣ ਰੋਗ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਚਰਚਾ ਕੀਤੀ ਅਤੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਸਮੇਂ ਸਿਰ ਨਿਗਰਾਨੀ ਅਤੇ ਰੋਕਥਾਮ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਕਿਸਾਨਾਂ ਨੂੰ ਰਸਾਇਣ-ਰਹਿਤ, ਘੱਟ ਖਰਚੇ ਵਾਲੇ ਤਰੀਕਿਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਸਬਜ਼ੀ ਵਿਚ ਕੀਟਨਾਸ਼ਕਾਂ ਦੇ ਅੰਸ਼ ਘਟ ਸਕਣ। ਕਿਸਾਨਾਂ ਵਲੋਂ ਝੋਨੇ, ਬਾਸਮਤੀ, ਫਲ ਅਤੇ ਸਬਜ਼ੀਆਂ ਵਿਚ ਕੀੜੇ-ਮਕੌੜੇ ਅਤੇ ਬਿਮਾਰੀਆਂ ਸੰਬੰਧੀ ਕਈ ਸਵਾਲ ਪੁੱਛੇ ਗਏ। ਅਖ਼ੀਰ ਵਿਚ ਕਿਸਾਨਾਂ ਨੂੰ ਫਰੂਟ ਫਲਾਈ ਟਰੈਪ ਮੁਹੱਈਆ ਕਰਵਾਏ ਗਏ।
Ad Position 22
No active advertisement
ਪਿਛਲੀ ਖ਼ਬਰ ਰੇਡੀਓਗ੍ਰਫਰ ਐਸੋਸੀਏਸ਼ਨ ਤੇ ਪੈਰਾ ਮੈਡੀਕਲ ਯੂਨੀਅਨ ਨੇ ਡੀ. ਸੀ. ਦਫ਼ਤਰ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਪ੍ਰਦੀਪ ਭਲਾਈਪੁਰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਕਾਂਗਰਸ ਦੇ ਪ੍ਰਧਾਨ ਬਣੇ
Ad Position 24