ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਹਿਬ ਦਾ 25 ਜੂਨ ਨੂੰ ਹਲਕਾ ਖਡੂਰ ਸਾਹਿਬ ਵਿਚ ਹੋਣ ਵਾਲਾ ਪ੍ਰੋਗਰਾਮ, ਜਿਸ ਵਿਚ ਉਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਪਿੰਡਾਂ ਦੇ ਅਕਾਲੀ ਪੰਚ, ਸਰਪੰਚ ਪਹੁੰਚ ਰਹੇ ਸਨ, ਉਨ੍ਹਾਂ ਦੀਆਂ ਜ਼ਰੂਰੀ ਰਾਜਨੀਤਿਕ ਰੁਝੇਵਿਆਂ ਕਾਰਨ ਰੱਦ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉਘੇ ਉਦਯੋਗਪਤੀ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਭੱਠਿਆਂ ਵਾਲੇ ਨੇ ਦਿੰਦਿਆਂ ਦੱਸਿਆ ਕਿ ਸ. ਬਾਦਲ ਨੂੰ ਅਚਾਨਕ ਦਿੱਲੀ ਜਾਣਾ ਪਿਆ, ਜਿਸ ਕਰਕੇ ਉਨ੍ਹਾਂ ਦਾ ਹਲਕਾ ਖਡੂਰ ਸਾਹਿਬ ਵਿਚਲਾ 25 ਜੂਨ ਦਾ ਦੌਰਾ ਰੱਦ ਕਰਨਾ ਪਿਆ। ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਨੇ ਦੱਸਿਆ ਕਿ ਇਸ ਬਾਰੇ ਹੁਣ ਇਹ ਪ੍ਰੋਗਰਾਮ ਜੁਲਾਈ 2026 ਦੇ ਪਹਿਲੇ ਹਫ਼ਤੇ ਵਿਚ ਰੱਖਿਆ ਜਾਵੇਗਾ, ਜਿਸ ਦੀ ਨਵੀਂ ਤਾਰੀਖ ਅਤੇ ਸਮਾਂ ਜਲਦ ਹੀ ਹਲਕਾ ਖਡੂਰ ਸਾਹਿਬ ਦੇ ਆਗੂਆਂ ਅਤੇ ਵਰਕਰਾਂ ਨਾਲ ਸਾਂਝਾ ਕੀਤਾ ਜਾਵੇਗਾ।