17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 6 ਤੋਂ

Ad Position 21
No active advertisement
ਅਜੀਤ ਡੈਸਕ 25-06-2026
ਤਰਨ ਤਾਰਨ, 24 ਜੂਨ ( ਇਕਬਾਲ ਸਿੰਘ ਸੋਢੀ)– ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 6 ਜੁਲਾਈ ਤੋਂ 5 ਅਗਸਤ 2026 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ) ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ ਕਪਲਮੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਕੋਰਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖ਼ੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 06-07-2026 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਸੰਪਰਕ ਕਰਨ। ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000 ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000 ਰੁਪਏ ਹੈ। ਉਨ੍ਹਾਂ ਕਿਹਾ ਕਿ ਫੀਸ ਨਕਦ ਲਈ ਜਾਵੇਗੀ। ਸਿਖਲਾਈ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਆਦ ਬੈਂਕਾਂ ਤੋਂ ਸਸਤੀਆਂ ਵਿਆਜ਼ ਦਰਾਂ ‘ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਜਿਸ ‘ਤੇ ਜਨਰਲ 25 ਫੀਸਦੀ ਅਤੇ ਅਨੁਸੂਚਿਤ ਜਾਤੀ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਕੇ.ਐੱਮ (ਗੈਰ ਰਾਜਨੀਤਕ) ਜਥੇਬੰਦੀਆਂ ਦੀ ਹੋਈ ਅਹਿਮ ਬੈਠਕ ਅਗਲੀ ਖ਼ਬਰ ਤੀਸਰੀ ਪੰਜਾਬ ਰਾਜ ਸਟੇਟ ਸਪੈਕ ਟੇਕਰਾ ਚੈਪੀਅਨਸ਼ਿਪ 26 ਤੋਂ
Ad Position 24