ਪੱਟੀ, 25 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਆਗੂ ਹਰਬੀਰ ਸਿੰਘ ਧਾਰੀਵਾਲ ਨੂੰ ਹਲਕਾ ਬਾਬਾ ਬਕਾਲਾ ਤੋਂ ਕੁਆਰਡੀਨੇਟਰ ਲਗਾਇਆ ਗਿਆ ਹੈ। ਇਸ ਮੌਕੇ ਪੱਟੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਹਰਬੀਰ ਸਿੰਘ ਧਾਰੀਵਾਲ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪਰਿਵਾਰ ਵਲੋਂ ਪੱਟੀ, ਤਰਨ ਤਾਰਨ, ਖਡੂਰ ਸਾਹਿਬ, ਖੇਮਕਰਨ ਵਿਚ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਸੀ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਾਬਾ ਬਕਾਲਾ ਤੋਂ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਅਤੇ ਲੋਕਾਂ ਦੀ ਸੇਵਾ ਦਾ ਮੌਕਾ ਦਿੱਤਾ ਗਿਆ ਹੈ। ਇਸ ਮੌਕੇ ਨੌਜਵਾਨ ਆਗੂ ਹਰਬੀਰ ਸਿੰਘ ਧਾਰੀਵਾਲ ਨੇ ਦੱਸਿਆ ਕਿ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਉਸ ਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਂਗਾ। ਇਸ ਮੌਕੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਧਾਰੀਵਾਲ, ਬਾਬਾ ਬਕਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਜਲਾਲਉਸਮਾ ਨੇ ਹਰਬੀਰ ਸਿੰਘ ਧਾਰੀਵਾਲ ਦੇ ਕੁਆਰਡੀਨੇਟ ਲੱਗਣ ’ਤੇ ਸਵਾਗਤ ਕੀਤਾ।