10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 26-06-2026
ਤਰਨ ਤਾਰਨ, 25 ਜੂਨ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਡਰੇਨ ਚਾਹਲ ਨਜ਼ਦੀਕ ਨਾਕਾਬੰਦੀ ਦੌਰਾਨ ਨਿਰਵੈਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਾਣਕਪੁਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੋਹੀ ਪਿੰਡ ਬਲੇਰ ਤੋਂ ਰਣਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਸਾਂਧਰਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੰਡੀ ਖਡੂਰ ਸਾਹਿਬ ਤੋਂ ਜੋਬਨਜੀਤ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਖਡੂਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਨੇ ਸੂਚਨਾ ਦੇ ਅਧਾਰ ’ਤੇ ਸ਼ਿੰਦਰ ਸਿੰਘ ਪੁੱਤ ਅਜੈਬ ਸਿੰਘ ਵਾਸੀ ਮਾੜੀ ਉਧੋਕੇ ਦੇ ਘਰ ਛਾਪੇਮਾਰੀ ਦੌਰਾਨ ਉਥੋਂ 25 ਕਿਲੋ ਲਾਹਣ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਭਾਈ ਝਾੜੂ ਸਾਹਿਬ ਜੀ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਸਤਿਕਾਰ ਕਰੇ ਪੰਜਾਬ ਸਰਕਾਰ, ਭਗਵੰਤ ਮਾਨ ਦੇ ਬਿਆਨ ਹਰ ਦਿਨ ਬਦਲ ਰਹੇ- ਬਿੱਲਾ ਸੇ...
Ad Position 24