10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸਾਬਕਾ ਵਿਧਾਇਕ ਭੁੱਲਰ ਨੇ ਯੂਥ ਕਾਂਗਰਸ ਹਲਕਾ ਤਰਨ ਤਾਰਨ ਦਾ ਪ੍ਧਾਨ ਬਣਨ ’ਤੇ ਗੁਰਜੰਟ ਸਿੰਘ ਕਸੇਲ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 26-06-2026
ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)- ਯੂਥ ਕਾਂਗਰਸ ਹਲਕਾ ਤਰਨ ਤਾਰਨ ਦੀ ਚੋਣ ਵਿਚ ਸ਼ਾਨਦਾਰ ਜਿੱਤ ਹਾਸਲ ਕਰਕੇ ਪ੍ਰਧਾਨ ਬਣੇ ਗੁਰਜੰਟ ਸਿੰਘ ਕਸੇਲ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਹਾਜ਼ਰੀ ਭਰਦਿਆਂ ਗੁਰਜੰਟ ਸਿੰਘ ਕਸੇਲ ਨੂੰ ਵਧਾਈ ਦਿੱਤੀ। ਇਸ ਮੌਕੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਯੂਥ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਨੌਜਵਾਨ ਵਰਗ ਹੀ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਲਿਆਉਣ ਤੇ ਉਨ੍ਹਾਂ ਨੂੰ ਲੀਡਰਸ਼ਿਪ ਦੇ ਮੌਕੇ ਦੇਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਗੁਰਜੰਟ ਸਿੰਘ ਕਸੇਲ ਨੂੰ ਯੂਥ ਕਾਂਗਰਸ ਹਲਕਾ ਤਰਨ ਤਾਰਨ ਦਾ ਪ੍ਰਧਾਨ ਬਣਨ ‘ਤੇ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਸ. ਭੁੱਲਰ ਨੇ ਕਿਹਾ ਕਿ ਗੁਰਜੰਟ ਸਿੰਘ ਕਸੇਲ ਨੇ ਆਪਣੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਸਦਕਾ ਇਹ ਮਾਣ ਪ੍ਰਾਪਤ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰਜੰਟ ਕਸੇਲ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੌਜਵਾਨ ਆਗੂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਜੰਟ ਸਿੰਘ ਕਸੇਲ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਵਿਭਾਗ ਦੇ ਸਾਬਕਾ ਡਾਇਰੈਕਟਰ ਗੁਰਬਾਜ ਸਿੰਘ ਗਿੱਲ ਕਾਜੀਕੋਟ, ਦੀਪ ਸਿੰਘ ਤੇ ਕਰਨਬੀਰ ਸਿੰਘ ਗਿੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਲਵਿੰਦਰ ਸਿੰਘ ਭੁੱਲਰ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਹਰਚੰਦ ਸਿੰਘ ਭੁੱਲਰ ਹਲਕਾ ਖੇਮਕਰਨ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਬਾਬਾ ਭਾਈ ਝਾੜੂ ਸਾਹਿਬ ਜੀ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਮਨਾਇਆ
Ad Position 24