10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਜ਼ਿਲ੍ਹੇ ’ਚ 28 ਤੋਂ 30 ਜੂਨ ਤੱਕ ਚੱਲੇਗਾ ਪਲਸ ਪੋਲੀਓ ਰਾਊਂਂਡ- ਡਾ. ਅਦਿੱਤਿਆ ਸ਼ਰਮਾ

Ad Position 21
No active advertisement
ਅਜੀਤ ਡੈਸਕ 26-06-2026
ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪੋਲੀਓ ਦੇ ਪੂਰਨ ਖ਼ਾਤਮੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਤਰਨ ਤਾਰਨ ਵਿਚ 28, 29 ਅਤੇ 30 ਜੂਨ ਨੂੰ ਪਲਸ ਪੋਲੀਓ ਰਾਊਂਂਡ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਅਧੀਨ 0 ਤੋਂ 5 ਸਾਲ ਦੀ ਉਮਰ ਦੇ 129371 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ‘ਦੋ ਬੂੰਦਾਂ’ ਚਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਅਦਿੱਤਿਆ ਸ਼ਰਮਾ ਨੇ ਇਸ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਪੂਰੇ ਕਵਰੇਜ ਲਈ ਵਿਆਪਕ ਤਿਆਰੀ ਕੀਤੀ ਗਈ ਹੈ, ਜਿਸ ਵਿਚ ਹੋਰਨਾਂ ਵਿਭਾਗਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਜੂਨ ਨੂੰ ਜ਼ਿਲ੍ਹੇ ਦੇ ਹਰ ਕੋਨੇ ਵਿਚ 580 ਪੋਲੀਓ ਬੂਥ ਸਥਾਪਿਤ ਕਰਕੇ ਬੱਚਿਆਂ ਨੂੰ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ ਅਗਲੇ ਦੋ ਦਿਨ (29 ਅਤੇ 30 ਜੂਨ) ਘਰ-ਘਰ ਜਾ ਕੇ ਬਾਕੀ ਰਹਿ ਗਏ ਬੱਚਿਆਂ ਨੂੰ ਵੀ ਇਹ ਦਵਾਈ ਪਿਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਕੁੱਲ 1261 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿਚ 40 ਮੋਬਾਈਲ ਟੀਮਾਂ ਅਤੇ 32 ਟਰਾਂਜ਼ਿਟ ਟੀਮਾਂ ਵੀ ਸ਼ਾਮਿਲ ਹਨ। ਇਨ੍ਹਾਂ ਟੀਮਾਂ ਵਿਚ 2886 ਸਿਹਤ ਕਰਮਚਾਰੀ ਆਪਣਾ ਯੋਗਦਾਨ ਪਾਉਣਗੇ, ਜਦਕਿ 116 ਸੁਪਰਵਾਈਜ਼ਰਾਂ ਵਲੋਂ ਪੂਰੀ ਕਾਰਵਾਈ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 28 ਜੂਨ ਨੂੰ ਆਪਣੇ ਬੱਚਿਆਂ ਨੂੰ ਨੇੜ੍ਹਲੇ ਪੋਲੀਓ ਬੂਥਾਂ ’ਤੇ ਲੈ ਕੇ ਜਾਣ ਅਤੇ ਜੇ ਕੋਈ ਬੱਚਾ ਉਸ ਦਿਨ ਬੂੰਦਾਂ ਤੋਂ ਰਹਿ ਜਾਂਦਾ ਹੈ ਤਾਂ 29 ਅਤੇ 30 ਜੂਨ ਨੂੰ ਘਰ-ਘਰ ਆਉਣ ਵਾਲੀ ਟੀਮ ਨੂੰ ਸਹਿਯੋਗ ਦੇ ਕੇ ਬੱਚੇ ਨੂੰ ਦਵਾਈ ਜ਼ਰੂਰ ਪਿਲਾਉਣ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਇਕ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਿੱਖਿਆ, ਇਸਤਰੀ ਤੇ ਬਾਲ ਵਿਕਾਸ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ, ਲੇਬਰ, ਪੁਲਿਸ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਆਦਿ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮਹੱਤਵਪੂਰਨ ਕਾਰਜ ਵਿਚ ਸਿਹਤ ਵਿਭਾਗ ਦਾ ਪੂਰਨ ਸਹਿਯੋਗ ਕਰਨ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਤੋਂ ਇਲਾਵਾ ਸਿਹਤ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਗਲੀ ਖ਼ਬਰ ਬਾਬਾ ਚਰਨਦਾਸ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ
Ad Position 24