10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

Ad Position 21
No active advertisement
ਅਜੀਤ ਡੈਸਕ 26-06-2026
ਫਤਿਆਬਾਦ, 25 ਜੂਨ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਅਪਾਰ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ। ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੁਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਪ੍ਰਧਾਨ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਹੇਠ ਕੀਰਤਨ ਦੀ ਛਹਿਬਰ ਲਗਾਈ । ਇਸ ਮੌਕੇ ’ਤੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਦੀ ਗੁਰਪਾਲ ਸਿੰਘ ਨੀਲੂ ਦੇ ਵਿਦੇਸ਼ ’ਚੋ ਆਈ ਬੇਟੀ ਵਲੋਂ ਲੰਗਰ ਦੀ ਸੇਵਾ ਨਿਭਾਈ ਗਈ। ਇਸ ਮੌਕੇ ਚੁਪਿਹਰਾ ਸਮਾਗਮ ’ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ’ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਤੋ ਇਲਾਵਾ ਮੈਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ ,ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ , ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ,ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ ਚੌਹਾਨ, ਜਸਪਾਲ ਸਿੰਘ ਬੱਬੂ, ਬਾਵਾ ਸਿੰਘ. ਸਾਈਕਲਾਂ ਵਾਲੇ, ਬਾਬਾ ਜਸਕਰਨ ਸਿੰਘ, ਕਸਮੀਰ ਸਿੰਘ ਤੋ ਇਲਾਵਾ ਕੁਲਵੰਤ ਸਿੰਘ ਨਿਆਰਾ ਖਾਲਸਾ ਚੈਨਲ ਵਾਲਿਆਂ ਨੇ ਫਰੀ ਸੇਵਾ ਨਿਭਾਈ। ਇਸ ਮੌਕੇ ’ਤੇ ਲੰਗਰ ਦੀ ਸੇਵਾ ਨਿਭਾਉਣ ਵਾਲੇ ਪਰਿਵਾਰ ਦੇ ਮੁਖੀ ਗੁਰਪਾਲ ਸਿੰਘ ਨੂੰ ਚੁਪਿਹਰਾ ਸਮਾਗਮ ਦੇ ਮੈਬਰ ਜਸਪਾਲ ਸਿੰਘ ਬੱਬੂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਬਲੀਦਾਨ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹੇ ’ਚ 28 ਤੋਂ 30 ਜੂਨ ਤੱਕ ਚੱਲੇਗਾ ਪਲਸ ਪੋਲੀਓ ਰਾਊਂਂਡ- ਡਾ. ਅਦਿੱਤਿਆ ਸ਼ਰਮਾ
Ad Position 24