10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਭਾਜਪਾ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਬਲੀਦਾਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-06-2026
ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੰਸਥਾਪਕ ਆਗੂ, ਮਹਾਨ ਰਾਸ਼ਟਰਵਾਦੀ ਚਿੰਤਕ ਅਤੇ ਭਾਰਤੀ ਏਕਤਾ ਦੇ ਪ੍ਰਬਲ ਹਮਾਇਤੀ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਭਾਜਪਾ ਜ਼ਿਲ੍ਹਾ ਮੁੱਖ ਦਫ਼ਤਰ ਤਰਨ ਤਾਰਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਸਮੇਤ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਤਸਵੀਰ ਅੱਗੇ ਫੁੱਲ ਮਾਲਾਵਾਂ ਅਰਪਿਤ ਕਰਕੇ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਕੀਤੀ ਗਈ। ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਮਹਾਨ ਦੇਸ਼ਭਗਤ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ ਅਤੇ ਉਨ੍ਹਾਂ ਦੇ ਦਿਖਾਏ ਰਾਹ ’ਤੇ ਚੱਲਣ ਦਾ ਸੰਕਲਪ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਦੇਸ਼ ਦੀ ਅਖੰਡਤਾ ਅਤੇ ਏਕਤਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਡਾ. ਮੁਖਰਜੀ ਨੇ ‘ਇਕ ਦੇਸ਼ ਵਿਚ ਦੋ ਵਿਧਾਨ, ਦੋ ਪ੍ਰਧਾਨ ਅਤੇ ਦੋ ਨਿਸ਼ਾਨ ਨਹੀਂ ਚੱਲਣਗੇ’, ਦਾ ਨਾਰਾ ਦੇ ਕੇ ਰਾਸ਼ਟਰੀ ਏਕਤਾ ਦੀ ਮਜ਼ਬੂਤ ਨੀਂਹ ਰੱਖੀ ਸੀ। ਉਨ੍ਹਾਂ ਦਾ ਸੰਘਰਸ਼ ਅਤੇ ਬਲੀਦਾਨ ਅੱਜ ਵੀ ਦੇਸ਼ ਦੇ ਕਰੋੜਾਂ ਲੋਕਾਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਦਾ ਹੈ। ਸੰਧੂ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜੀਵਨ ਦੇਸ਼ਭਗਤੀ, ਸਮਰਪਣ ਅਤੇ ਸਿਧਾਂਤਾਂ ਲਈ ਅਡਿੱਗ ਰਹਿਣ ਦੀ ਮਿਸਾਲ ਹੈ। ਉਨ੍ਹਾਂ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ। ਆਗੂਆਂ ਨੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਈਏ ਅਤੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਯੋਗਦਾਨ ਪਾਈਏ। ਅੰਤ ਵਿਚ ਸਮੂਹ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੀ ਯਾਦ ਵਿੱਚ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਬਲੀਦਾਨ ਨੂੰ ਸਦਾ ਯਾਦ ਰੱਖਣ ਦਾ ਸੰਕਲਪ ਲਿਆ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਅਹੁਦੇਦਾਰ, ਮੋਰਚਿਆਂ ਦੇ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਪੰਜਾਬ ਬ੍ਰਾਈਟ ਮਾਇੰਡਜ਼ 2026’ ਤਹਿਤ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅੱਜ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ
Ad Position 24