09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

‘ਪੰਜਾਬ ਬ੍ਰਾਈਟ ਮਾਇੰਡਜ਼ 2026’ ਤਹਿਤ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅੱਜ

Ad Position 21
No active advertisement
ਅਜੀਤ ਡੈਸਕ 26-06-2026
ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) -ਵਿਦਿਆਰਥੀਆਂ ਨੂੰ ਸਿੱਖਿਆ ਖੇਤਰ ਵਿਚ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ‘ਪੰਜਾਬ ਬ੍ਰਾਈਟ ਮਾਇੰਡਜ਼ 2026’ ਦੇ ਤਹਿਤ ਖਹਿਰਾ ਫਾਰਮ ਤਰਨ ਤਾਰਨ ਵਿਖੇ 26 ਜੂਨ 2026 ਦਿਨ ਸ਼ੁੱਕਰਵਾਰ ਨੂੰ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਸ਼ਾਮਿਲ ਹੋਣਗੇ । ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਜਿੰਦਰ ਕੌਰ ਦੀ ਅਗਵਾਈ ਹੇਠ ਇਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਾਬਕਾ ਉੱਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ, ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸੋਨਾਲੀ ਗਿਰੀ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਸਕੱਤਰ ਸਿੰਘ ਬੱਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋ ਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਮਿਹਨਤੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਸਿੱਖਿਆ ਵਿਚ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਭਾਜਪਾ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਬਲੀਦਾਨ ਦਿਵਸ ਮਨਾਇਆ
Ad Position 24