09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-06-2026
ਪੱਟੀ, 25 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਐੱਨ.ਐੱਸ.ਐੱਸ. ਅਤੇ ਰੈਡ ਰਿਬਨ ਕਲੱਬ ਦੇ ਸਹਿਯੋਗ ਦੇ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਯੋਗਾ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਕਾਲਜ ਕੈਂਪਸ ਵਿਚ ਯੋਗਾ ਸੈਸ਼ਨ ਲਗਾਇਆ ਗਿਆ। ਇਸ ਸੈਸ਼ਨ ਵਿਚ ਵਿਦਿਆਰਥੀਆਂ ਐੱਨ.ਐੱਸ.ਐੱਸ. ਵਲੰਟੀਅਰ ਅਤੇ ਸਟਾਫ਼ ਮੈਂਬਰਾਂ ਨੇ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਮਨਪ੍ਰੀਤ ਕੌਰ ਔਲਖ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਯੋਗਾ ਭਾਰਤ ਦੀ ਪ੍ਰਾਚੀਨ ਅਤੇ ਅਨਮੋਲ ਵਿਰਾਸਤ ਹੈ, ਜੋ ਮਨੁੱਖ ਨੂੰ ਸਰੀਰਕ ਤੰਦਰੁਸਤੀ ਮਾਨਸਿਕ ਸ਼ਾਂਤੀ ਅਤੇ ਆਤਮਿਕ ਸੰਤੁਲਨ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਿਹਤ ਅਨੁਸ਼ਾਸਨ ਆਤਮ ਵਿਸ਼ਵਾਸ ਅਤੇ ਸਮਾਜਿਕ ਜਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜਬੂਤ ਕਰਦੀਆਂ ਹਨ। ਕਾਲਜ ਦੇ ਰੈਡ ਰਿਬਨ ਕਲੱਬ ਦੇ ਇੰਚਾਰਜ ਜਸਦੇਵ ਸਿੰਘ ਭੁੱਲਰ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਯੋਗਾ ਸਿਰਫ ਇੱਕ ਕਸਰਤ ਨਹੀਂ ਸਗੋਂ ਸੰਪੂਰਨ ਜੀਵਨ ਜਿਉਣ ਦੀ ਕਲਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤੰਦਰੁਸਤ ਸਰੀਰ ਅਤੇ ਸਿਹਤਮੰਦ ਮਨ ਹੀ ਸਫਲਤਾ ਦੀ ਅਸਲ ਕੁੰਜੀ ਹਨ। ਕਾਲਜ ਦੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਪ੍ਰਿਤਪਾਲ ਸਿੰਘ ਅਤੇ ਕਾਜਲ ਚੌਧਰੀ ਨੇ ਵੀ ਵਿਦਿਆਰਥੀਆਂ ਨੂੰ ਯੋਗ ਦੇ ਮਹੱਤਵ ਦੀ ਜਾਣਕਾਰੀ ਦੇ ਬਾਰੇ ਜਾਣੂ ਕਰਵਾਇਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ 310ਵਾਂ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ‘ਪੰਜਾਬ ਬ੍ਰਾਈਟ ਮਾਇੰਡਜ਼ 2026’ ਤਹਿਤ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅੱਜ
Ad Position 24