02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਨਾਲ ਕੀਤੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 27-06-2026
ਤਰਨ ਤਾਰਨ, 26 ਜੂਨ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਕੱਚਾ ਪੱਕਾ ਵਿਖੇ ਮੁਖਤਾਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਖੇਤਾਂ ਵਿਚ ਟਰੈਕਟਰ ਨਾਲ ਖੇਤ ਵਾਹ ਰਿਹਾ ਸੀ ਤਾਂ ਉਸ ਸਮੇਂ ਕਿੰਦਰਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ, ਮਹਾਂਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ, ਰਣਜੀਤ ਸਿੰਘ ਪੁੱਤਰ ਮਿਲਖਾ ਸਿੰਘ, ਬਲਵਿੰਦਰ ਸਿੰਘ ਪੁੱਤਰ ਮਿਲਖਾ ਸਿੰਘ ਵਾਸੀਅਨ ਭੈਣੀ ਗੁਰਮੁੱਖ ਸਿੰਘ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਰਪਾਨਾਂ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਔਰਤ ਪਾਸੋਂ ਪਰਸ ਖੋਹ ਕੇ ਭੱਜਣ ਵਾਲੇ 2 ਲੁਟੇਰੇ ਕਾਬੂ ਅਗਲੀ ਖ਼ਬਰ ਪੁਲਿਸ ਵਲੋਂ ਮੇਨ ਚੌਕ ’ਚ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਜਾਰੀ
Ad Position 24
No active advertisement