02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ‘ਆਪ’ ਦੀ ਵਰਕਰ ਮਿਲਣੀ ਕਰਵਾਈ

Ad Position 21
No active advertisement
ਅਜੀਤ ਡੈਸਕ 27-06-2026
ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਖਹਿਰਾ ਫਾਰਮ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਵਰਕਰ ਮਿਲਣੀ ਕਰਵਾਈ ਗਈ। ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਸਰਵਣ ਸਿੰਘ ਧੁੰਨ, ਪਾਰਟੀ ਦੇ ਚੇਅਰਮੈਨ ਅਤੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਰਹੇ। ਸਮਾਗਮ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਉਸਦਾ ਵਰਕਰ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਲੋਕਾਂ ਵਿਚ ਰਹਿ ਕੇ ਮਾਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਵਿਕਾਸ ਕਾਰਜਾਂ ਅਤੇ ਇਤਿਹਾਸਕ ਫ਼ੈਸਲਿਆਂ ਨੂੰ ਘਰ-ਘਰ ਤੱਕ ਪਹੁੰਚਾਏ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਕਾਰਕੁਨ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਲੈ ਜਾਣ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਮਨੀਸ਼ ਸਿਸੋਦੀਆ ਦਾ ਹਲਕਾ ਖਡੂਰ ਸਾਹਿਬ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦਾ ਜੋਸ਼ ਅਤੇ ਸਮਰਪਣ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਪੂੰਜੀ ਹੈ। ਉਨ੍ਹਾਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਲਕਾ ਖਡੂਰ ਸਾਹਿਬ ਵਿਚ ਬਿਜਲੀ, ਸਿੱਖਿਆ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਸੰਬੰਧੀ ਕਰਵਾਏ ਗਏ ਮਹੱਤਵਪੂਰਨ ਕੰਮਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹਲਕੇ ਦਾ ਹਰ ਵਰਕਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗਾ। ਵਰਕਰ ਮਿਲਣੀ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਬੂਥ ਪੱਧਰ ’ਤੇ ਪਾਰਟੀ ਨੂੰ ਹੋਰ ਸਰਗਰਮ ਬਣਾਉਣ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਰਕਰਾਂ ਨੇ ਵੀ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਪੂਰੇ ਜੋਸ਼ ਅਤੇ ਸਮਰਪਣ ਨਾਲ ਕੰਮ ਕਰਨ ਦਾ ਸੰਕਲਪ ਦੁਹਰਾਇਆ। ਇਸ ਮੌਕੇ ਚੇਅਰਮੈਨ ਅਮਰਿੰਦਰ ਸਿੰਘ ਐਮੀ, ਚੇਅਰਮੈਨ ਹਰਜੀਤ ਸਿੰਘ ਸੰਧੂ, ਸੰਗਠਨ ਇੰਚਾਰਜ ਰਜਿੰਦਰ ਸਿੰਘ ਪੰਨੂੰ, ਮੈਡਮ ਅੰਜੂ ਵਰਮਾ, ਕਿਸਾਨ ਵਿੰਗ ਹਲਕਾ ਕੋਆਰਡੀਨੇਟਰ ਸਵਿੰਦਰ ਸਿੰਘ ਚੰਬਾ, ਚੇਅਰਮੈਨ ਟਰੇਡ ਕਮਿਸ਼ਨ ਹਲਕਾ ਕੋਆਰਡੀਨੇਟਰ ਗੌਰਵ ਰਾਮਪਾਲ, ਯੁੱਧ ਨਸ਼ਿਆਂ ਵਿਰੁੱਧ ਕੋਆਰਡੀਨੇਟਰ ਜਸਕਰਨ ਸਿੰਘ ਲਾਡੀ, ਵਿਧਾਇਕ ਸਲਾਹਕਾਰ ਹੈਰੀ ਗਿੱਲ, ਮਹਿਲਾ ਵਿੰਗ ਕੋਆਰਡੀਨੇਟਰ ਨਰਿੰਦਰਪਾਲ ਕੌਰ, ਨਿਸ਼ਾਨ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਤਨੀ ਤੋਂ ਪ੍ਰੇਸ਼ਾਨ ਵਿਅਕਤੀ ਵਲੋਂ ਖੁਦਕੁਸ਼ੀ ਮਾਮਲੇ ’ਚ ਪੁਲਿਸ ਵਲੋਂ ਮਾਮਲਾ ਦਰਜ ਅਗਲੀ ਖ਼ਬਰ ਔਰਤ ਪਾਸੋਂ ਪਰਸ ਖੋਹ ਕੇ ਭੱਜਣ ਵਾਲੇ 2 ਲੁਟੇਰੇ ਕਾਬੂ
Ad Position 24
No active advertisement