06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਿਹਤ ਵਿਭਾਗ ਨੇ ਕੱਢੀ ਪਲਸ ਪੋਲੀਓ ਜਾਗਰੂਕਤਾ ਰੈਲੀ

Ad Position 21
No active advertisement
ਅਜੀਤ ਡੈਸਕ 28-06-2026
ਤਰਨ ਤਾਰਨ, 27 ਜੂਨ (ਇਕਬਾਲ ਸਿੰਘ ਸੋਢੀ)-ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਲਸ ਪੋਲੀਓ ਜਾਗਰੂਕਤਾ ਰੈਲੀ ਨੂੰ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ-ਕਮ-ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ। ਇਸ ਪਲਸ ਪੋਲੀਓ ਜਾਗਰੂਕਤਾ ਰੈਲੀ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ 143447 ਜਨਮ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕੋਲਡ ਚੈਨ ਦਾ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆ ਹੋਇਆਂ ਖ਼ਾਸ ਖਿਆਲ ਰੱਖਿਆ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ-ਕਮ-ਨੋਡਲ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਪਲਸ ਪੋਲੀਓ ਰਾਊਂਡ ਮਿਤੀ 28, 29 ਅਤੇ 30 ਜੂਨ 2026 ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੁੱਲ ਜ਼ਿਲ੍ਹੇ ਵਿਚ ਫਿਕਸ ਬੂਥ 574 , ਡੋਰ ਟੂ ਡੋਰ 1148 ਟੀਮਾਂ, 33 ਟਰਾਂਜਿਸਟ ਟੀਮਾਂ, 49 ਮੋਬਾਈਲ ਟੀਮਾਂ ਅਤੇ ਇਸ ਦੇ ਯੋਗ ਪ੍ਰਬੰਧਾਂ ਲਈ 2450 ਵੈਕਸੀਨੇਟਰ ਨਿਯੁਕਤ ਕੀਤੇ ਗਏ ਹਨ। ਡਾ. ਵਰਿੰਦਰਪਾਲ ਕੌਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਸੁਪਰਵਿਜ਼ਨ ਲਈ ਜ਼ਿਲ੍ਹੇ ਵਿਚ ਕੁੱਲ 114 ਸੁਪਰਵੀਜ਼ਨ ਵੀ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਵੱਖ-ਵੱਖ ਬਲਾਕਾਂ ਦੇ ਸੁਪਰਵਿਜ਼ਨ ਲਈ ਸਮੂਹ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਪਲਸ ਪੋਲੀਓ ਰਾਊਂਡ ਵਿਚ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 131 ਦੇ ਕਰੀਬ ਭੱਠੇ ਅਤੇ 185 ਹਾਈ ਰਿਸਕ ਏਰੀਏ ਤੋਂ ਇਲਾਵਾ ਫੈਕਟਰੀਆਂ ਕਾਰਖਾਨਿਆਂ ਆਦਿ ਲਈ ਵੀ ਮੋਬਾਈਲ ਟੀਮਾ ਦਾ ਪ੍ਰਬੰਧ ਕਰ ਲਿਆ ਗਿਆ ਹੈ। ਇਸ ਮੌਕੇ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਸੁਰਿੰਦਰ ਕੁਮਾਰ, ਡਾ. ਵਿਪੁਲ , ਡਾ. ਰੁਪਿੰਦਰ ਕੌਰ , ਡਾ. ਰੌਬਿਨ ਸਿੰਘ, ਡਾ. ਲਾਜਵੀਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਬਲਜਿੰਦਰ ਕੌਰ ਮਾਸ ਮੀਡੀਆ ਅਫ਼ਸਰ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਅਮਰਜੀਤ ਸਿੰਘ ਗਿੱਲ, ਮਨਜਿੰਦਰ ਸਿੰਘ, ਜਸਪਿੰਦਰ ਸਿੰਘ, ਪ੍ਰਦੀਪ ਸਿੰਘ, ਆਰੂਸ਼ ਭੱਲਾ ਬੀ.ਸੀ.ਸੀ. ਕੁਆਰਡੀਨੇਟਰ, ਸੰਦੀਪ ਸਿੰਘ ਕੰਪਿਊਟਰ ਅਸਿਸਟੈਂਟ ਤੋਂ ਇਲਾਵਾ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਟਾਫ ਆਦਿ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਵਿਚ 2027 ਦੀਆਂ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣਨਾ ਤੈਅ– ਰਾਜਬੀਰ ਸਿੰਘ ਭੁੱਲਰ
Ad Position 24
No active advertisement