ਖਾਲੜਾ, 27 ਜੂਨ (ਜੱਜਪਾਲ ਸਿੰਘ ਜੱਜ)–ਸਥਾਨਕ ਕਸਬੇ ਅੰਦਰ ਧੰਨ ਧੰਨ ਬਾਬਾ ਕਾਲਾ ਮਾਹਰ ਦਾ ਸਲਾਨਾ ਜੋੜ ਮੇਲਾ ਸਮੂਹ ਇਲਾਕੇ ਦੀ ਸੰਗਤ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਮੁੱਖ ਗ੍ਰੰਥੀ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਭਾਈ ਜੁਗਰਾਜ ਸਿੰਘ ਨੇ ਸੰਗਤ ਨਾਲ ਕਥਾ ਵਿਚਾਰਾਂ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਸੀਂ ਗੁਰਬਾਣੀ ਨਾਲ ਜੁੜ ਕੇ ਹੀ ਸਮਾਜਿਕ ਕੁਰੀਤੀਆਂ ਤੋਂ ਬਚ ਸਕਦੇ ਹਾਂ। ਗੁਰੂ ਕਾ ਲੰਗਰ ਸਾਰਾ ਦਿਨ ਅਟੁੱਟ ਵਰਤਿਆ। ਇਸ ਮੌਕੇ ਹਰਜੀਤ ਸਿੰਘ, ਸਾਰਜ ਸਿੰਘ, ਹਰਪ੍ਰੀਤ ਸਿੰਘ ਹੈਪੀ, ਹਰਪ੍ਰੀਤ ਸਿੰਘ ਸੋਨਾ, ਜੈਮਲ ਸੰਧੂ ,ਬਗੀਚਾ ਸਿੰਘ, ਡਾਕਟਰ ਜਸਪਾਲ ਸਿੰਘ, ਜਸਵਿੰਦਰ ਸਿੰਘ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਬਾਜ ਸਿੰਘ, ਸਿਕੰਦਰ ਸਿੰਘ , ਗੁਰਬੀਰ ਸਿੰਘ, ਗੁਰਭੇਜ ਸਿੰਘ, ਰਣਜੀਤ ਸਿੰਘ, ਗੁਰਦੇਵ ਸਿੰਘ ਦੇਬੀ, ਗੁਰਲਾਲ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।