05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਵਾਰਡ ਨੰਬਰ-22 ’ਚ ਬੀ.ਐੱਲ.ਓ. ਵਲੋਂ ਘਰ-ਘਰ ਜਾ ਕੇ ਫਾਰਮ ਭਰੇ

Ad Position 21
No active advertisement
ਅਜੀਤ ਡੈਸਕ 28-06-2026
ਤਰਨ ਤਾਰਨ, 27 ਜੂਨ (ਇਕਬਾਲ ਸਿੰਘ ਸੋਢੀ)—ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣਕਾਰ ਅਧਿਕਾਰੀ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਤਹਿਤ ਘਰੋਂ-ਘਰੀ ਗਣਨਾ ਦਾ ਪਹਿਲੇ ਪੜਾਅ ਦਾ ਕੰਮ ਆਰੰਭ ਹੋਣ ’ਤੇ ਬੀ.ਐੱਲ.ਓ. ਵਲੋਂ ਲੋਕਾਂ ਦੇ ਘਰਾਂ ਵਿਚ ਜਾ ਕੇ ਫਾਰਮ ਭਰੇ ਜਾ ਰਹੇ ਹਨ। ਜਿਸ ਤਹਿਤ ਸ਼ਹਿਰ ਦੀ ਵਾਰਡ ਨੰਬਰ-22 ਵਿਚ ਬੀ.ਐਲ.ਉ. ਹਰਮਨਜੀਤ ਸਿੰਘ ਵਲੋਂ ਘਰ-ਘਰ ਜਾਂ ਕੇ ਪ੍ਰੀ-ਪਿ੍ਰੰਟਡ ਫਾਰਮਾਂ ਦੀ ਫੰਡ ਕੀਤੀ ਗਈ ਅਤੇ ਲੋਕਾਂ ਦੀ ਫਾਰਮ ਭਰਨ ਵਿਚ ਸਹਾਇਤਾ ਕੀਤੀ ਗਈ। ਇਸ ਮੌਕੇ ਬੀ.ਐਲ.ਓ. ਨੇ ਹਰਮਨਜੀਤ ਸਿੰਘ ਨੇ ਦੱਸਿਆ ਕਿ ਐੱਸ.ਆਈ.ਆਰ ਤਹਿਤ ਲੋਕਾਂ ਦੀਆਂ ਵੋਟਾਂ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੱਲ ਰਹੀ ਮੁਹਿੰਮ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਤਾਂ ਜੋ ਸਹੀ ਜਾਣਕਾਰੀ ਮਿਲ ਸਕੇ। ਇਸ ਮੌਕੇ ਵਾਰਡ ਨਿਵਾਸੀਆਂ ਨੇ ਕਿਹਾ ਕਿ ਬੀ.ਐੱਲ.ਓ. ਵਲੋਂ ਉਨ੍ਹਾਂ ਨੂੰ ਬੜੀ ਚੰਗੀ ਤਰ੍ਹਾਂ ਨਾਲ ਐਸ.ਆਰ.ਆਈ. ਸੰਬੰਧੀ ਜਾਣਕਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਫਾਰਮ ਭਰੇ ਗਏ ਹਨ, ਜਿਸ ਲਈ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਭਰਮਾਰ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸਹਿਕਾਰੀ ਖੰਡ ਮਿੱਲ ਸ਼ੇਰੋਂ ਵਿਚ ਪੱਕਾ ਮੋਰਚਾ 38 ਵੇਂ ਦਿਨ ’ਚ ਸ਼ਾਮਿਲ
Ad Position 24
No active advertisement