ਖਡੂਰ ਸਾਹਿਬ, 27 ਜੂਨ (ਰਸ਼ਪਾਲ ਸਿੰਘ ਕੁਲਾਰ)—ਸਬ ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਸਿਹਤ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਡਾ. ਬਚਿੱਤਰ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਆਪਣਾ ਅਹੁਦਾ ਸੰਭਾਲ ਲਿਆ ਹੈ। ਹਸਪਤਾਲ ਪਹੁੰਚਣ ’ਤੇ ਸਮੂਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਦ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਚਿੱਤਰ ਸਿੰਘ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਸਟਾਫ਼ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਹਸਤਪਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਤੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਿਹਤ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਡਾ. ਗੁਰਮਿੰਦਰ ਕੌਰ, ਡਾ. ਜਸਮੀਤ ਕੌਰ, ਡਾ. ਦੀਪਇੰਦਰ ਕੌਰ, ਡਾ. ਮੋਹਨਪ੍ਰੀਤ ਸਿੰਘ ਭਾਟੀਆ, ਡਾ. ਚਰਨਜੀਤ ਕੌਰ, ਡਾ. ਪਰਮਪਾਲ ਸਿੰਘ, ਅਰਵਿੰਦਰ ਸਿੰਘ, ਕਰਮਜੀਤ ਸਿੰਘ, ਰਜਤ, ਹਰਦਿਆਲ ਸਿੰਘ, ਚੰਨਦੀਪ ਸਿੰਘ, ਲਵਪ੍ਰੀਤ ਸਿੰਘ ਕੁਲਾਰ, ਨਵਲ ਕਿਸ਼ੋਰ, ਸਰਬਜੀਤ ਸਿੰਘ, ਜਤਿੰਦਰ ਕੌਰ, ਕਿਰਨਬੀਰ ਕੌਰ, ਸੁਖਬੀਰ ਕੌਰ ਆਦਿ ਹਾਜ਼ਰ ਸਨ।