05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ‘ਅਸੀਂ ਨਸ਼ਾ ਮੁਕਤ ਹਾਂ’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 28-06-2026
ਖਡੂਰ ਸਾਹਿਬ, 27 ਜੂਨ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰਸੱਟ ਬੜੂ ਸਾਹਿਬ ਦੀ ਸੰਸਥਾ ਵਲੋਂ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਨਸ਼ਾ ਮੁਕਤ ਸਮਾਜ ਦੀ ਸਿਰਜਨਾਂ ਦੇ ਉਦੇਸ਼ ਨਾਲ ‘ਅਸੀਂ ਨਸ਼ਾ ਮੁਕਤ’ ਹਾਂ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜਮਾਤ ਤੀਸਰੀ ਤੋਂ ਦਸਵੀਂ ਤੱਕ ਦੇ 67 ਵਿਦਿਆਰਥੀਆਂ ਨੇ ਭਾਗ ਲਿਆ। ਇਹ ਪ੍ਰੋਗਰਾਮ 120 ਅਕਾਦਮੀਆਂ ਵਿਚ ਇੱਕੋ ਸਮੇਂ ਤੇ ਕਰਵਾਇਆ ਗਿਆ ਸੈਮੀਨਾਰ ਦੌਰਾਨ ਵਿਦਿਆਰਥੀਆਂ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਲਈ ਸਹੁੰ ਚੁੱਕੀ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕਤਾ ਕਰਨ ਲਈ ਸੰਕਲਪ ਲਿਆ। ਇਸ ਮੌਕੇ ਬੱਚਿਆਂ ਨੂੰ ਠੰਡੀ ਮਿੱਠੀ ਛਬੀਲ ਪਿਲਾਈ ਗਈ ਅਤੇ ਤਾਜ਼ੇ ਫਲ ਵੰਡੇ ਗਏ। ਪ੍ਰਿੰਸੀਪਲ ਨਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਹਰ ਕਿਸਮ ਦੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਜਾਰੀ ਰਹਿਣਗੇ, ਤਾਂ ਜੋ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾਵੇ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਿੰਡ ਰਾਮਪੁਰ ਨਰੋਤਮਪੁਰ ਦੇ ਸਰਪੰਚ ਰੇਸ਼ਮ ਸਿੰਘ ਪਿੰਡ ਗਗੜੇਵਾਲ ਦੇ ਸਰਪੰਚ ਹਰਭਜਨ ਸਿੰਘ, ਨੰਬਰਦਾਰ ਪ੍ਰਭਜੋਤ ਸਿੰਘ ਅਤੇ ਮੁੱਖ ਗ੍ਰੰਥੀ ਪਿੰਡ ਗਗੜੇਵਾਲ ਬਾਬਾ ਗੁਰਜਿੰਦਰ ਸਿੰਘ ਵੀ ਸ਼ਾਮਿਲ ਹੋਏ। ਪ੍ਰਿੰਸੀਪਲ ਵਲੋਂ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਰੋਵਾਲ ਤੇ ਸਾਥੀਆਂ ਵਲੋਂ ਮਾ. ਪ੍ਰੀਤਮ ਸਿੰਘ ਦੀ ਮੌਤ ’ਤੇ ਉਨ੍ਹਾਂ ਦੇ ਸਪੁੱਤਰਾਂ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਡਾ. ਬਚਿੱਤਰ ਸਿੰਘ ਨੇ ਸਬ ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ’ਚ ਐੱਸ. ਐੱਮ. ਓ. ਦਾ ਅਹੁਦਾ ਸੰਭਾਲਿਆ
Ad Position 24
No active advertisement