ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਭਾਰੀ ਸਮੱਰਥਨ ਦਿੱਤਾ ਜਾ ਰਿਹਾ ਹੈ। ਰੋਜ਼ਾਨਾ ਹੀ ਪਿੰਡਾਂ ਵਿਚ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਲੋਕ ਆਪ ਮੁਹਾਰੇ ਹੋ ਕੇ ਪਹੁੰਚ ਰਹੇ ਹਨ ਅਤੇ ਵਿਸ਼ਵਾਸ ਦਿਵਾ ਰਹੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਮਨਦੀਪ ਕੌਰ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੂੰ ਗੁੰਮਰਾਹ ਕਰਕੇ ਆਮ ਆਦਮੀ ਪਾਰਟੀ ਨੇ ਸੱਤਾ ਹਾਸਲ ਕੀਤੀ ਸੀ, ਉਸ ਤੋਂ ਲੋਕ ਭਲੀਭਾਂਤ ਜਾਣੂੰ ਹੋ ਚੁੱਕੇ ਹਨ। ਇਸ ਸਰਕਾਰ ਨੇ ਪੰਜਾਬ ਅਤੇ ਹਰ ਵਰਗ ਨੂੰ ਵਰਗਲਾ ਕੇ ਵੋਟਾਂ ਤਾਂ ਹਾਸਲ ਕਰ ਲਈਆਂ, ਪਰ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲੰਮਾ ਸਮਾਂ ਪੰਜਾਬ ਦੀ ਸੱਤਾ ’ਤੇ ਰਾਜ ਕੀਤਾ ਅਤੇ ਉਨ੍ਹਾਂ ਨੇ ਵੀ ਪੰਜਾਬ ਦੇ ਭਲੇ ਲਈ ਕੋਈ ਵੱਡਾ ਕੰਮ ਨਹੀਂ ਕੀਤਾ, ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਦਾ ਜਿਥੇ ਰੱਜ ਕੇ ਵਿਕਾਸ ਹੋਇਆ, ਉਥੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਵੀ ਪ੍ਰਦਾਨ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਫਿਰ ਤੋਂ ਯਾਦ ਕਰ ਰਹੇ ਹਨ ਅਤੇ ਇਹ ਦੰਦ ਕਥਾ ਇਹ ਹੈ ਕਿ ਇਸ ਵਾਰ ਵੀ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।
ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਵਲੋਂ ਦਿੱਤਾ ਜਾ ਰਿਹਾ ਹੈ ਭਾਰੀ ਸਮੱਰਥਨ— ਰਮਨਦੀਪ ਕੌਰ, ਬਿੱਲਾ ਸੇਰੋਂ
ਅਜੀਤ ਡੈਸਕ
29-06-2026