ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਪ੍ਰਕਰਮਾ ਜਲ ਸੇਵਾ ਸੁਸਾਇਟੀ ਦੇ ਪ੍ਰਧਾਨ ਤਲਵਿੰਦਰ ਸਿੰਘ ਵਲੋਂ ਸਮੂਹ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ। ਇਹ ਯਾਤਰਾ ਐਤਵਾਰ ਨੂੰ ਸਵੇਰੇ ਦਰਬਾਰ ਸਾਹਿਬ ਤੋਂ ਅੱਠ ਵਜੇ ਰਵਾਨਾ ਹੋਈ ਤੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਬਿਲਗਾ (ਜਲੰਧਰ), ਗੁਰਦੁਆਰਾ ਡੱਲਾ ਸਾਹਿਬ, ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਜੀ ਦੇ ਦਰਸ਼ਨ ਕੀਤੇ। ਇਸ ਯਾਤਰਾ ਵਿਚ ਚਾਲੀ ਸ਼ਰਧਾਲੂ ਸ਼ਾਮਿਲ ਹੋਏ ਤੇ ਸਮੂਹ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਰਹੀਆਂ ਤੇ ਸ਼ਾਮ ਨੂੰ ਵਾਪਸੀ ਛੇ ਵਜੇ ਨਾਲ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਹੋਈ। ਇਸ ਮੌਕੇ ਪ੍ਰਕਰਮਾ ਜਲ ਸੇਵਾ ਸੁਸਾਇਟੀ ਦੇ ਪ੍ਰਧਾਨ ਤਲਵਿੰਦਰ ਸਿੰਘ, ਮਲਕੀਤ ਸਿੰਘ, ਮੇਜਰ ਸਿੰਘ, ਹਰਮਨ ਸਿੰਘ, ਬਿਕਰਮਜੀਤ ਸਿੰਘ, ਤੇਜਬੀਰ ਸਿੰਘ, ਕਰਨਦੀਪ ਸਿੰਘ ਤੇ ਸੁੱਚਾ ਸਿੰਘ ਕੱਕਾ ਕੰਡਿਆਲਾ ਅਤੇ ਸਮੂਹ ਸੰਗਤਾਂ ਹਾਜ਼ਰ ਸਨ। ਇਸ ਮੌਕੇ ਵੱਖ ਵੱਖ ਸੇਵਾਦਾਰ ਨੂੰ ਪ੍ਰਕਰਮਾ ਜਲ ਸੇਵਾ ਸੁਸਾਇਟੀ ਦੇ ਪ੍ਰਧਾਨ ਤਲਵਿੰਦਰ ਸਿੰਘ ਵਲੋਂ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪ੍ਰਕਰਮਾ ਜਲ ਸੇਵਾ ਸੁਸਾਇਟੀ ਨੇ ਸੰਗਤਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਏ
ਅਜੀਤ ਡੈਸਕ
29-06-2026