ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ 3996 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ

Ad Position 21
No active advertisement
ਅਜੀਤ ਡੈਸਕ 29-06-2026

ਝਬਾਲ, 28 ਜੂਨ (ਸੁਖਦੇਵ ਸਿੰਘ)-ਕਾਰਜ਼ਕਾਰੀ ਸਿਵਲ ਸਰਜਨ ਡਾਕਟਰ ਭਾਰਤੀ ਧਵਨ ਅਤੇ ਜ਼ਿਲਾ ਟੀਕਾਕਰਨ ਅਫ਼ਸਰ-ਕਮ ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤਾ ਸੌਂਧੀ ਦੀ ਦੇਖ ਰੇਖ ਹੇਠ ਪਲਸ ਪੋਲੀਓ ਮੁਹਿੰਮ ਤਹਿਤ ਕਮਿਊਨਟੀ ਹੈਲਥ ਸੈਂਟਰ ਕਸੇਲ ਅਧੀਨ ਆਉਂਦੇ 0 ਤੋਂ 5 ਸਾਲ ਤੱਕ ਦੇ 7998 ਬੱਚਿਆਂ ਵਿਚੋਂ 3996 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦੀਆਂ ਬੀ.ਈ.ਈ. ਸੱਤਪਾਲ ਸਿੰਘ ਬੋਹੜੂ ਨੇ ਦੱਸਿਆ ਕਿ ਬੱਚਿਆਂ ਪੋਲੀਓ ਬੂੰਦਾਂ ਪਿਲਾਉਣ ਲਈ 43 ਬੂਥ ਅਤੇ ਇਕ ਟਰਾਜਿਸਟ ਪੁਆਇੰਟ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ 4002 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ ਰਹਿੰਦੇ ਬੱਚਿਆਂ ਨੂੰ ਸਿਹਤ ਕਰਮਚਾਰੀਆ ਵਲੋਂ 29 ਤੇ 30 ਮਈ ਨੂੰ ਘਰ ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ। ਇਸੇ ਤਰ੍ਹਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬਣਾਏ ਗਏ ਟਰਾਂਜਿਸਟ ਪੁਆਇੰਟ ’ਤੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਨੇ ਬੱਚੇ ਨੂੰ ਪੋਲੀਓ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਇੱਥੇ ਸਿਹਤ ਕਰਮਚਾਰੀਾਂ ਵਲੋਂ 1058 ਦੇ ਕਰੀਬ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤਾ ਸੌਂਧੀ, ਨੋਡਲ ਅਫ਼ਸਰ ਡਾ. ਗੁਰਪ੍ਰਤਾਪ ਸਿੰਘ, ਬੀ.ਈ.ਈ. ਸਤਪਾਲ ਸਿੰਘ ਬੋਹੜੂ, ਐਮ.ਪੀ.ਡਬਲਯੂ. ਜਗਰੂਪ ਸਿੰਘ, ਤੇਜਿੰਦਰ ਸਿੰਘ ਅਤੇ ਸਿਹਤ ਕਰਮਚਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੰਡ ਮਿੱਲ ਸੇਰੋਂ ’ਚ ਪੱਕਾ ਮੋਰਚਾ 39ਵੇਂ ਦਿਨ ’ਚ ਸ਼ਾਮਿਲ ਅਗਲੀ ਖ਼ਬਰ ਘੰਟਿਆਂਬੱਧੀ ਲੱਗ ਰਹੇ ਕੱਟਾਂ ਤੇ ਗਰਮੀ ਕਾਰਨ ਲੋਕਾਂ ’ਚ ਹਾਹਾਕਾਰ— ਸਾਬਕਾ ਵਿਧਾਇਕ ਸਿੱਕੀ
Ad Position 24
No active advertisement