07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ-ਐੱਸ. ਐੱਸ. ਪੀ. ਲਾਂਬਾ

Ad Position 21
No active advertisement
ਅਜੀਤ ਡੈਸਕ 30-06-2026
ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ’ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਐੱਸ. ਆਈ. ਲਖਬੀਰ ਸਿੰਘ ਨੂੰ ਸੂਚਨਾ ਮਿਲੀ ਕਿ ਦਾਨੀਅਲ ਮਸੀਹ ਉਰਫ ਦਾਨੀ ਪੁੱਤਰ ਹੀਰਾ ਮਸੀਹ ਵਾਸੀ ਰਾਏਪੁਰ ਕਲਾਂ ਅਜਨਾਲਾ, ਰਕੇਸ਼ ਕੁਮਾਰ ਪੁੱਤਰ ਮੇਵਾ ਸਿੰਘ ਵਾਸੀ ਚੱਕ ਡੋਗਰਾ ਅਜਨਾਲਾ ਗੋਇੰਦਵਾਲ ਜੇਲ੍ਹ ਅੰਦਰ ਫੈਕਾ ਸੁੱਟਣ ਲਈ ਆਉਂਦੇ ਹਨ ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ ਤਾਂ ਤੁਰੰਤ ਉਨ੍ਹਾਂ ਨਾਕਾਬੰਦੀ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ, 105 ਨਸ਼ੀਲੇ ਕੈਪਸੂਲ, 9 ਬੰਡਲ ਬੀੜੀਆਂ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ. ਆਈ. ਹਰਮਨਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਖੇਡ ਸਟੇਡੀਅਮ ਭਗਵਨਪੁਰ ਤੋਂ ਜੁਗਰਾਜ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਚੂੰਘ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ. ਆਈ. ਰਵੀ ਸ਼ੰਕਰ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਅਨੁਰਾਗ ਸਿੰਘ ਪੁੱਤਰ ਸੁਭਾਸ਼ ਕੁਮਾਰ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 70 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਸੀਤੋ ਮਹਿ ਝੁੱਗੀਆਂ ਤੋਂ ਸੁਖਦੇਵ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਫੱਤਾ ਬੋੜਾ ਜ਼ਿਲ੍ਹਾ ਫਿਰੋਜਪੁਰ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਅਤੇ 1300 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਸੀ. ਆਈ. ਏ. ਸਟਾਫ਼ ਤਰਨ ਤਾਰਨ ਦੇ ਏ. ਐੱਸ. ਆਈ. ਮਹਿਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਬਾਬਾ ਹੀਸੋਆਣਾ ਨੌੋਸ਼ਹਿਰਾ ਪੰਨੂੰਆਂ ਤੋਂ ਕਰਮਜੀਤ ਸਿੰਘ ਪੁੱਤਰ ਪ੍ਰਗਟ ਸਿੰਘ ਤੇ ਬਾਬਾ ਗੁਰਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀਅਨ ਸਰਹਾਲੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 199 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ. ਐੱਸ. ਆਈ. ਸਲਵਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਗੁਰਸਾਬ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਾੜੀਮੇਘਾ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ, ਤਾਂ ਤੁਰੰਤ ਉਨ੍ਹਾਂ ਕਾਰਵਾਈ ਕਰਦਿਆਂ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ 40 ਕਿਲੋ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਰਯਾਦਾਵਾਂ ਤੇ ਪੰਥਕ ਪਰੰਪਰਾਵਾਂ ਸਰਬਉੱਚ, ਜਥੇਦਾਰ ਸਾਹਿਬ ਦਾ ਫ਼ੈਸਲਾ ਸ਼ਲਾਘਾਯੋਗ-ਜੌੜਾ ਅਗਲੀ ਖ਼ਬਰ ਕਿਸਾਨਾਂ ਦੀ ਬਿਜਲੀ ਸਪਲਾਈ ਦੇ ਮਾੜੇ ਹਾਲਾਤ ਕਿਸਾਨਾਂ ਦਾ ਆਰਥਿਕ ਨੁਕਸਾਨ-ਮਹਿੰਦੀਪੁਰ
Ad Position 24
No active advertisement