07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਰਯਾਦਾਵਾਂ ਤੇ ਪੰਥਕ ਪਰੰਪਰਾਵਾਂ ਸਰਬਉੱਚ, ਜਥੇਦਾਰ ਸਾਹਿਬ ਦਾ ਫ਼ੈਸਲਾ ਸ਼ਲਾਘਾਯੋਗ-ਜੌੜਾ

Ad Position 21
No active advertisement
ਅਜੀਤ ਡੈਸਕ 30-06-2026
ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ)-ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਸਿਰਜੇ ਗਏ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥਕ ਮਰਯਾਦਾ, ਪ੍ਰਭੂਸੱਤਾ ਤੇ ਪਰੰਪਰਾਵਾਂ ਹਮੇਸ਼ਾ ਹੀ ਕੌਮ ਲਈ ਮਾਰਗਦਰਸ਼ਕ ਰਹੀਆਂ ਹਨ। ਇਹ ਪ੍ਰਗਟਾਵਾ ਪੰਥਕ ਆਗੂ ਤੇ ਸਮਾਜ ਸੇਵੀ ਅੰਮ੍ਰਿਤਪਾਲ ਸਿੰਘ ਜੌੜਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਸਰਕਾਰ ਦੇ ਮੰਤਰੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਮਾਮਲੇ ਅਤੇ ਸਿੰਘ ਸਾਹਿਬ ਵਲੋਂ ਲਏ ਗਏ ਫੈਸਲੇ ‘ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੂਝਵਾਨ ਕਦਮ ਦੀ ਪੁਰਜ਼ੋਰ ਸ਼ਲਾਘਾ ਕੀਤੀ ਹੈ। ਅੰਮ੍ਰਿਤਪਾਲ ਸਿੰਘ ਜੌੜਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਕਾਨੂੰਨ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਈਪਾਸ ਕਰਕੇ, ਬਿਨਾਂ ਸਲਾਹ-ਮਸ਼ਵਰੇ ਦੇ ਜਿਸ ਤਰ੍ਹਾਂ ਕਾਨੂੰਨ ਬਹੁਤ ਜਲਦਬਾਜ਼ੀ ਵਿਚ ਪਾਸ ਕੀਤਾ ਗਿਆ ਸੀ, ਉਹ ਪੰਥਕ ਹਿੱਤਾਂ ਤੇ ਸਥਾਪਿਤ ਪੰਥਕ ਸੰਸਥਾਵਾਂ ਦੇ ਅਧਿਕਾਰ ਖੇਤਰ ‘ਤੇ ਸਵਾਲ ਖੜ੍ਹੇ ਕਰਦਾ ਸੀ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਇਸ ਗੰਭੀਰ ਮਾਮਲੇ ‘ਤੇ ਸੂਝ-ਬੂਝ ਦਾ ਪ੍ਰਗਟਾਵਾ ਕਰਦਿਆਂ ਸੰਬੰਧਤ ਧਿਰ ਨੂੰ ਆਪਣਾ ਪੱਖ ਰੱਖਣ ਲਈ ਇਕ ਮਹੀਨੇ ਦਾ ਸਮਾਂ ਦੇਣਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਆਂਪੂਰਨ ਅਤੇ ਨਿਰਪੱਖ ਪਰੰਪਰਾ ਦੇ ਬਿਲਕੁਲ ਅਨੁਕੂਲ ਹੈ। ਜਥੇਦਾਰ ਸਾਹਿਬ ਨੇ ਇਸ ਫੈਸਲੇ ਰਾਹੀਂ ਸਾਬਤ ਕੀਤਾ ਹੈ ਕਿ ਪੰਥਕ ਰਵਾਇਤਾਂ ਅਤੇ ਸਿੱਖ ਸੰਸਥਾਵਾਂ ਦਾ ਵਕਾਰ ਸਭ ਤੋਂ ਉੱਪਰ ਹੈ ਅਤੇ ਕਿਸੇ ਵੀ ਸਰਕਾਰ ਜਾਂ ਸਿਆਸੀ ਧਿਰ ਨੂੰ ਸਿੱਖ ਮਰਯਾਦਾਵਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
Ad Position 22
No active advertisement
ਪਿਛਲੀ ਖ਼ਬਰ ਮੱਥਾ ਟੇਕਣ ਗਏ ਵਿਅਕਤੀ ਦਾ ਮੋਬਾਈਲ ਫੋਨ ਗੁਆਚਾ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ-ਐੱਸ. ਐੱਸ. ਪੀ. ਲਾਂਬਾ
Ad Position 24
No active advertisement