07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਤਰਨ ਤਾਰਨ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 30-06-2026
ਤਰਨ ਤਾਰਨ, 29 ਜੂਨ (ਪਰਮਜੀਤ ਜੋਸ਼ੀ)—ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਜਿਥੇ ਵਿਕਾਸ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਕਿ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹੈ ਅਤੇ ਇਹ ਸਾਰੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਜਿਸਦੀ ਤਾਜਾ ਮਿਸਾਲ ਤਰਨ ਤਾਰਨ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੋਂ ਮਿਲਦੀ ਹੀ ਜਿਨ੍ਹਾਂ ਦੀ ਹਾਲਤ ਬਹੁਤ ਹੀ ਖਸਤਾ ਹਾਲਤ ਹੋਈ ਪਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਰਨ ਤਾਰਨ ਸ਼ਹਿਰ ਦੇ ਜੰਡਿਆਲਾ ਰੋਡ, ਮਾਤਾ ਕੌਂਲਾ ਦੇਵੀ ਮੰਦਰ ਨੂੰ ਜਾਣ ਵਾਲੀ ਸੜਕ, ਸੱਚਖੰਡ ਰੋਡ ਵਾਲੀ ਸੜਕ, ਸ੍ਰੀ ਸ਼ਨੀ ਦੇਵ ਮੰਦਰ ਨੂੰ ਜਾਣ ਵਾਲੀ ਸੜਕ ਤੋਂ ਇਲਾਵਾ ਸ਼ਹਿਰ ਦੀਆਂ ਕੁਝ ਹੋਰਨਾਂ ਮਾਰਗਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਹਾਲਤ ਕਾਫੀ ਖ਼ਰਾਬ ਹੈ ਅਤੇ ਸੜਕ ਵਿਚ ਡੂੰਘੇ ਟੋਏ ਪਏ ਹੋਏ ਹਨ, ਜੋ ਕਿ ਲੋਕਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ, ਜਿਸ ਕਾਰਨ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਾਰਿਸ਼ ਦੇ ਮੌਸਮ ਵਿਚ ਸੜਕਾਂ ਵਿਚ ਪਏ ਟੋਇਆਂ ਵਿਚ ਪਾਣੀ ਭਰਨ ਕਾਰਨ ਕਈ ਵਾਰ ਵਾਹਨ ਇਨ੍ਹਾਂ ਟੋਇਆਂ ਵਿਚ ਵੱਜ ਕੇ ਹਾਦਸਾ ਗ੍ਰਸਤ ਹੋ ਜਾਂਦੇ ਹਨ ਅਤੇ ਲੋਕਾਂ ਦੇ ਗੰਭੀਰ ਸੱਟਾਂ ਵੀ ਲੱਗ ਜਾਂਦੀਆ ਹਨ। ਸ਼ਹਿਰ ਨਿਵਾਸੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਸ਼ਹਿਰ ਦੇ ਮੁੱਖ ਮਾਰਗ ਜੰਡਿਆਲਾ ਰੋਡ ਜਿਥੇ ਭਾਰੀ ਆਵਾਜਾਈ ਰਹਿੰਦੀ ਹੈ ਜਗ੍ਹਾ ਜਗ੍ਹਾ ਤੋਂ ਟੁੱਟੀ ਪਈ ਹੈ, ਜਿਸ ਕਾਰਨ ਇਥੋਂ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਸ਼ਹਿਰ ਨੂੰ ਬਾਈਪਾਸ ਨਾਲ ਜੋੜਦੀ ਹੈ, ਉਥੇ ਬੱਸ ਅੱਡੇ, ਦਾਣਾ ਮੰਡੀ ਨੂੰ ਜਾਂਦੀ ਹੈ, ਜਿਸ ਕਾਰਨ ਇਸ ਸੜਕ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਲੰਘਦੇ ਹਨ ਪ੍ਰੰਤੂ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰ ਦੇ ਕਈ ਇਲਾਕਿਆਂ ਦੀ ਸੜਕਾਂ ਦੀ ਹਾਲਤ ਵੀ ਕਾਫੀ ਤਰਸਯੋਗ ਬਣੀ ਹੋਈ ਹੈ ਅਤੇ ਸੜਕਾਂ ਵਿਚ ਟੋਏ ਪਏ ਹੋਏ ਹਨ। ਉਨ੍ਹਾਂ ਕਿਹਾ ਕਿ ਸੰਬੰਧਿਤ ਮਹਿਕਮੇ ਵਲੋਂ ਇਸ ਤਰਫ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਰੋਜਾਨਾਂ ਸ਼ਹਿਰ ਦੀਆਂ ਸੜਕਾਂ ਤੋਂ ਵੱਡੇ-ਵੱਡੇ ਸਰਕਾਰੀ ਅਧਿਕਾਰੀ ਅਤੇ ਸੱਤਾਧਾਰੀ ਪਾਰਟੀ ਦੇ ਆਗੂ ਗੱਡੀਆਂ ਵਿਚ ਬੈਠ ਕੇ ਲੰਘ ਜਾਂਦੇ ਹਨ ਪ੍ਰੰਤੂ ਪਤਾ ਨਹੀਂ ਕਿਉ ਉਨ੍ਹਾਂ ਨੂੰ ਸੜਕਾਂ ਦੀ ਖਸਤਾ ਹਾਲਤ ਦਿਖਾਈ ਕਿਉ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਕਿ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਪਰ ਚੋਣਾਂ ਜਿੱਤਣ ਤੋਂ ਬਾਅਦ ਸਾਰੇ ਵਾਅਦੇ ਭੁਲਾ ਦਿੱਤੇ ਜਾਂਦੇ ਹਨ। ਉਨ੍ਹਾਂ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਸੰਬੰਧਿਤ ਮਹਿਕਮੇ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀਆਂ ਸੜਕਾਂ ਨੂੰ ਜਲਦ ਤੋਂ ਜਲਦ ਨਵਾਂ ਬਣਾਇਆ ਜਾਵੇ ਤਾਂ ਜੋ ਰਾਹਗੀਰਾਂ ਨੂੰ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਮਹਾਨ ਅਲੌਕਿਕ ਨਗਰ ਕੀਰਤਨ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਬਾਜ਼ਾਰ ਕਮੇਟੀ ਨਾਲ ਕੀਤੀ ਮੀਟਿੰਗ
Ad Position 24