ਰਮਦਾਸ, 29 ਜੂਨ (ਜਸਵੰਤ ਸਿੰਘ ਵਾਹਲਾ)-ਸੇਵਕ ਜਥਾ ਇਸ਼ਨਾਨ ਵਲੋਂ ਸ੍ਰੋਮਣੀ ਕਮੇਟੀ, ਕਸਬੇ ਦੀਆਂ ਧਾਰਮਿਕ ਜਥੇਬੰਦੀਆਂ, ਸਪੋਰਟਸ ਕਲੱਬਾਂ, ਨਗਰ ਦੀਆਂ ਸੰਗਤਾਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਅਲੌਕਿਕ ਨਗਰ ਕੀਰਤਨ ਰਾਮਦਾਸ ਤੋਂ ਗੁਰੂ ਕੀ ਵਡਾਲੀ ਲਈ ਸਜਾਇਆ। ਨਗਰ ਕੀਰਤਨ ਦੀ ਅਰੰਭਤਾ ਗੁਰਦੁਆਰਾ ਭਾਈ ਸੁੱਖਾ ਜੀ ਚਰਨ ਛੋਹ ਪ੍ਰਾਪਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਰਾਮਦਾਸ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਈ। ਇਹ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਅਵਾਣ, ਪੈੜੇਵਾਲ, ਥੋਬਾ, ਕੱਲੋਮਾਹਲ, ਗੱਗੋਮਾਹਲ, ਅਜਨਾਲਾ, ਭਲਾ ਪਿੰਡ, ਕੁੱਕੜਾਂਵਾਲਾ, ਗੁਰਦੁਆਰਾ ਮੋਰਚਾ ਸਾਹਿਬ, ਰਾਜਾਸਾਂਸੀ, ਮੀਰਾਂ ਕੋਟ, ਗੁਰਦੁਆਰਾ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਤੋਂ ਹੁੰਦਾ ਹੋਇਆ ਗੁਰੂ ਕੀ ਵਡਾਲੀ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਥਾਂ-ਥਾਂ ‘ਤੇ ਸ਼ਰਧਾਲੂਆਂ ਵਲੋਂ ਸੰਗਤਾਂ ਦੇ ਛਕਣ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਵਿਚ ਵੱਡੀ ਗਿਣਤੀ ‘ਚ ਸ਼ਾਮਿਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਤੇ ਸ਼ਬਦ ਗਾਇਨ ਕਰਦੀਆਂ ਹੋਈਆਂ ਚੱਲ ਰਹੀਆਂ ਸਨ। ਇਸ ਮੌਕੇ ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ, ਸੈਕਟਰੀ ਸੁਲੱਖਣ ਸਿੰਘ, ਸਵਿੰਦਰ ਸਿੰਘ ਰੰਧਾਵਾ, ਗ੍ਰੰਥੀ ਗੁਰਦੀਪ ਸਿੰਘ, ਗ੍ਰੰਥੀ ਨਿਰਮਲ ਸਿੰਘ, ਇੰਚਾ: ਪਲਵਿੰਦਰ ਸਿੰਘ, ਗੁਰਮੇਜ ਸਿੰਘ ਰਮਦਾਸ, ਬਾਬਾ ਗੁਰਚਰਨ ਸਿੰਘ, ਸੇਵਾ ਸਿੰਘ ਖਰੀਆ, ਦਰਸ਼ਨ ਸਿੰਘ ਕੋਠੇ, ਮੋਹਨ ਸਿੰਘ, ਕੁਲਜੀਤ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਵਰਿੰਦਰ ਸਿੰਘ, ਲਵਲੀ ਭਾਟੀਆ, ਡਾ. ਦਿਲਬਾਗ ਸਿੰਘ ਰੰਧਾਵਾ, ਸਾਬਕਾ ਕੌਂਸਲਰ ਅਮਰ ਸਿੰਘ, ਸਮਾਜਸੇਵੀ ਬਲਦੇਵ ਸਿੰਘ, ਬਲਜਿੰਦਰ ਸਿੰਘ ਰੰਧਾਵਾ, ਸਰਬਜੀਤ ਸਿੰਘ, ਜਸਕਰਨਬੀਰ ਸਿੰਘ, ਗੁਰਜੀਤ ਕੌਰ ਆਦਿ ਹਾਜ਼ਰ ਸਨ।