12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 01-07-2026
ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ)—ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਇਲਾਹੀ ਬਾਣੀ ਦੀ ਕੀਰਤਨ ਸਰਵਣ ਕੀਤਾ, ਉੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਬਣਵਾਏ ਗਏ ਪਵਿੱਤਰ ਸਰੋਵਰ ਵਿਚ ਇਸ਼ਨਾਨ ਵੀ ਕੀਤੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜ਼ਰ ਹਰਜਿੰਦਰ ਸਿੰਘ ਪੱਟੀ ਅਤੇ ਜੋੜਾ ਘਰ ਸੇਵਕ ਜਥਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਲੋਂ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਆਈ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਵੱਖ ਵੱਖ ਰਾਗੀ ਜਥਿਆਂ, ਜਿੰਨਾਂ ਵਿਚ ਭਾਈ ਵਿਰਸਾ ਸਿੰਘ ਹਜ਼ੂਰੀ ਰਾਗੀ ਅੰਮ੍ਰਿਤਸਰ, ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ ਤਰਨ ਤਾਰਨ, ਭਾਈ ਗੁਰਚਰਨ ਸਿੰਘ ਹੈਪੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਨਿਸ਼ਾਨ ਸਿੰਘ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਗੁਰਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਸੰਦੀਪ ਸਿੰਘ ਤਰਨ ਤਾਰਨ, ਭਾਈ ਗੁਰਲਾਲ ਸਿੰਘ ਸ੍ਰ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਲਖਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਲਕੀਰ ਸਾਹਿਬ ਤਰਨ ਤਾਰਨ, ਭਾਈ ਗੁਰਪਿੰਦਰ ਸਿੰਘ ਹਜ਼ੂਰੀ ਰਾਗੀ ਅੰਮ੍ਰਿਤਸਰ, ਪ੍ਰੋਫੈਸਰ ਜਤਿੰਦਰ ਸਿੰਘ ਹਜ਼ੂਰੀ ਰਾਗੀ ਅੰਮ੍ਰਿਤਸਰ, ਭਾਈ ਗੁਰਮੁਖ ਸਿੰਘ ਹਜ਼ੂਰੀ ਰਾਗੀ ਅੰਮ੍ਰਿਤਸਰ ਵਾਲਿਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ ਅਤੇ ਆਈ ਹੋਈ ਸੰਗਤ ਨੂੰ ਨਿਹਾਲ ਕੀਤਾ। ਇਹ ਸਮਾਗਮ ਅੰਮ੍ਰਿਤ ਵੇਲੇ ਆਸਾ ਦੀ ਵਾਰ ਤੋਂ ਸਮਾਪਤੀ ਤੱਕ ਚੱਲੇ। ਇਸ ਦੌਰਾਨ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਸਾਰਾ ਦਿਨ ਚੱਲਦੇ ਰਹੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਰਪੰਚਾਂ ਨੂੰ 15 ਅਗਸਤ ਤੋਂ ਮਿਲੇਗਾ ਹਰ ਮਹੀਨੇ 10 ਹਜ਼ਾਰ ਰੁਪਏ ਮਾਣਭੱਤਾ— ਵਿਧਾਇਕ ਲਾਲਪੁਰਾ ਅਗਲੀ ਖ਼ਬਰ ਵੈਨਕੂਵਰ ਟਾਪੂ ਦੀ ਜੇਲ੍ਹ ਤੋਂ ਲਾਪਤਾ ਕੈਦੀ ਦੀ ਲਾਸ਼ ਸਮੁੰਦਰ ਵਿਚੋਂ ਮਿਲੀ
Ad Position 24