12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੰਜਾਬ ਸਰਕਾਰ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਦੇਣ ’ਚ ਅਸਫ਼ਲ ਰਹੀ- ਕੁਲਦੀਪ ਸਿੰਘ ਔਲਖ

Ad Position 21
No active advertisement
ਅਜੀਤ ਡੈਸਕ 01-07-2026
ਗੋਇੰਦਵਾਲ ਸਾਹਿਬ, 30 ਜੂਨ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ ਨੇ ਪੰਜਾਬ ਵਿਚ ਪੈਦਾ ਹੋਏ ਬਿਜਲੀ ਸੰਕਟ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਕ ਪਾਸੇ ਆਮ ਲੋਕ ਲੰਬੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹਨ, ਜਦਕਿ ਦੂਜੇ ਪਾਸੇ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਪਰ ਅੱਜ ਕਿਸਾਨ ਉਨ੍ਹਾਂ ਵਾਅਦਿਆਂ ਦੇ ਪੂਰੇ ਹੋਣ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਦੀ ਬਿਜਲੀ ਵਿਵਸਥਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਔਲਖ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ ਸੀ ਅਤੇ ਕਈ ਥਰਮਲ ਪਲਾਂਟ ਸਥਾਪਿਤ ਕਰਕੇ ਸੂਬੇ ਦੀ ਬਿਜਲੀ ਉਤਪਾਦਨ ਸਮਰੱਥਾ ਵਿਚ ਵਾਧਾ ਕੀਤਾ ਗਿਆ ਸੀ, ਪਰ ਮੌਜੂਦਾ ਸਰਕਾਰ ਬਣੇ-ਬਣਾਏ ਥਰਮਲ ਪਲਾਂਟਾਂ ਦੀ ਸਹੀ ਸਾਂਭ-ਸੰਭਾਲ ਕਰਨ ਵਿਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਅੱਜ ਪੰਜਾਬ ਦੇ ਲੋਕ ਅਤੇ ਕਿਸਾਨ ਗਰਮੀ ਦੇ ਮੌਸਮ ਵਿਚ ਲਗਾਤਾਰ ਬਿਜਲੀ ਕੱਟਾਂ ਦੀ ਮਾਰ ਝੱਲ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੰਕਟ ਦੇ ਹੱਲ ਲਈ ਤੁਰੰਤ ਠੋਸ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਲਵਾਈ ਦੌਰਾਨ ਨਿਰਵਿਘਨ ਬਿਜਲੀ ਮਿਲ ਸਕੇ ਅਤੇ ਆਮ ਲੋਕਾਂ ਨੂੰ ਵੀ ਬੇਲੋੜੇ ਬਿਜਲੀ ਕੱਟਾਂ ਤੋਂ ਰਾਹਤ ਮਿਲੇ।
Ad Position 22
No active advertisement
ਪਿਛਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਏ. ਡੀ. ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ
Ad Position 24