12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ਼ਹਿਰ ਦੀਆਂ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂ ਬਣ ਰਹੇ ਸੜਕੀ ਹਾਦਸਿਆਂ ਦਾ ਕਾਰਨ

Ad Position 21
No active advertisement
ਅਜੀਤ ਡੈਸਕ 01-07-2026
ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ)—ਤਰਨ ਤਾਰਨ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਦੀਆਂ ਲਿੰਕ ਸੜਕਾਂ ਉਪਰ ਬੇਸਹਾਰਾ ਪਸ਼ੂਆ ਆਮ ਹੀ ਘੁੰਮਦੇ ਦੇਖੇ ਜਾ ਸਕਦੇ ਹਨ, ਜਿਸ ਕਾਰਨ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਵੀ ਕਈ ਵਾਰ ਇਨ੍ਹਾਂ ਪਸ਼ੂਆਂ ਨਾਲ ਵਾਹਨ ਟਕਰਾਉਣ ਕਾਰਨ ਚਲੀਆਂ ਚਲੀਆਂ ਜਾਂਦੀਆਂ ਹਨ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਤਰਫ਼ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਰਾਹਗੀਰ ਪ੍ਰੇਸ਼ਾਨ ਹਨ। ਤਰਨ ਤਾਰਨ ਸ਼ਹਿਰ ਦੇ ਜੰਡਿਆਲਾ ਬਾਈਪਾਸ ਨਜ਼ਦੀਕ ਵੱਡੀ ਗਿਣਤੀ ਵਿਚ ਬੇਸਹਾਰਾ ਪਸ਼ੂ ਸੜਕਾਂ ਉਪਰ ਘੁੰਮ ਰਹੇ ਹਨ ਜੋ ਕਿ ਅਚਾਨਕ ਹੀ ਤੇਜ਼ ਰਫ਼ਤਾਰ ਆਉਣ ਵਾਲੇ ਵਾਹਨਾਂ ਨਾਲ ਜਾ ਟਕਰਾਉਂਦੇ ਹਨ, ਜਿਸ ਕਾਰਨ ਸੜਕੀ ਹਾਦਸੇ ਹੋਣ ਕਾਰਨ ਜਿਥੇ ਲੋਕਾਂ ਦੇ ਗੰਭੀਰ ਸੱਟਾਂ ਲੱਗ ਜਾਂਦੀਆਂ ਹਨ ਅਤੇ ਕਈ ਵਾਰ ਤਾਂ ਇਹ ਹਾਦਸੇ ਜਾਨਲੇਵਾ ਸਾਬਿਤ ਹੁੰਦੇ ਹਨ ਅਤੇ ਪਸ਼ੂ ਵੀ ਗੰਭੀਰ ਜ਼ਖਮੀ ਹੋ ਜਾਂਦੇ ਹਨ। ਇਹ ਬੇਸਹਾਰਾ ਪਸ਼ੂ ਚਾਰੇ ਦੀ ਭਾਲ ਵਿਚ ਸੜਕਾਂ ਵਿਚ ਝੁੰਡਾਂ ਵਿਚ ਘੁੰਮਦੇ ਦਿਖਾਈ ਦਿੰਦੇ ਹਨ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਦੀ ਸਾਂਭ ਸੰਭਾਲ ਲਈ ਕੋਈ ਵੀ ਉੱਚਿਤ ਪ੍ਰਬੰਧ ਨਹੀਂ ਕੀਤੇ ਜਾ ਰਹੇ। ਰਾਤ ਸਮੇਂ ਦਾ ਮਾਹੌਲ ਹੋਰ ਵੀ ਖਤਰਨਾਕ ਬਣ ਜਾਂਦਾ ਹੈ ਕਿਉਂਕਿ ਰਾਤ ਦੇ ਹਨੇ੍ਹੇਰੇ ਵਿਚ ਅਚਾਨਕ ਇਹ ਪਸ਼ੂ ਵਾਹਨਾਂ ਅੱਗੇ ਆ ਜਾਂਦੇ ਹਨ, ਜਿਸ ਕਾਰਨ ਵਾਹਨਾਂ ਦਾ ਐਕਸੀਡੈਂਟ ਹੋ ਜਾਂਦਾ ਹੈ। ਸ਼ਹਿਰ ਨਿਵਾਸੀਆਂ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ਅਤੇ ਮੇਨ ਹਾਈਵੇ ’ਤੇ ਝੁੰਡਾਂ ਵਿਚ ਬੇਸਹਾਰਾ ਪਸ਼ੂ ਘੁੰਮਦੇ ਰਹਿੰਦੇ ਹਨ ਅਤੇ ਸੜਕਾਂ ਵਿਚ ਬੈਠੇ ਹੁੰਦੇ ਹਨ ਅਤੇ ਅਚਾਨਕ ਹੀ ਵਾਹਨਾਂ ਅੱਗੇ ਆ ਜਾਂਦੇ ਹਨ, ਜਿਸ ਕਾਰਨ ਵਾਹਨ ਹਾਦਸਾਗ੍ਰਸਤ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਨ੍ਹਾਂ ਪਸ਼ੂਆਂ ਨਾਲ ਵਾਹਨ ਟਕਰਾਉਣ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕਾਂ ਦੇ ਗੰਭੀਰ ਸੱਟਾਂ ਲੱਗ ਚੁੱਕੀਆਂ ਹਨ, ਇਸ ਦੇ ਬਾਵਯੂਦ ਵੀ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਉਣ ਲਈ ਕੋਈ ਵੀ ਕਦਮ ਨਹੀਂ ਚੁੱਕ ਰਿਹਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਸ਼ਹਿਰ ਅਤੇ ਮੇਨ ਹਾਈਵੇ ਦੀਆਂ ਸੜਕਾਂ ਤੋਂ ਹਟਾਇਆ ਜਾਵੇ ਅਤੇ ਇਨ੍ਹਾਂ ਦੇ ਗਲਿਆਂ ਵਿਚ ਰਿਫਲੈਕਟਰ ਲਗਾਏ ਜਾਣ ਤਾਂ ਜੋ ਰਾਤ ਦੇ ਹਨ੍ਹੇਰੇ ਵਿਚ ਇਹ ਪਸ਼ੂ ਦੂਰੋਂ ਹੀ ਵਾਹਨ ਚਾਲਕਾਂ ਨੂੰ ਦਿਸ ਸਕਣ।
Ad Position 22
No active advertisement
ਪਿਛਲੀ ਖ਼ਬਰ ਤੇਜ ਰਫ਼ਤਾਰ ਟਰੈਕਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਏ. ਡੀ. ਸੀ. ਨੂੰ ਸੌਂਪਿਆ ਮੰਗ ਪੱਤਰ
Ad Position 24