12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਜ਼ਹਿਰੀਲੀ ਦਵਾਈ ਪੀ ਕੇ ਵਿਅਕਤੀ ਨੇ ਕੀਤੀ ਆਤਮ ਹੱਤਿਆ

Ad Position 21
No active advertisement
ਅਜੀਤ ਡੈਸਕ 01-07-2026
ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਰਣ ਸਿੰਘ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਝਬਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਵਿਖੇ ਬਲਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੇ ਬਿਆਨ ਦਰਜ ਕਰਵਾਏ ਗਏ ਅਸੀਂ ਤਿਨ ਭਰਾ ਹਾਂ, ਜੋ ਕਿ ਸਾਰੇ ਹੀ ਵਿਆਹੇ ਹੋਏ ਹਾਂ ਅਤੇ ਸਾਰੇ ਵੱਖ-ਵੱਖ ਘਰਾਂ ਵਿਚ ਰਹਿੰਦੇ ਹਾਂ। ਮੇਰਾ ਛੋਟਾ ਭਰਾ ਅੰਗਰੇਜ ਸਿੰਘ ਜੋ ਕਾਫੀ ਦਿਨਾਂ ਤੋਂ ਕਿਸੇ ਗੱਲ ਤੋਂ ਪ੍ਰੇਸ਼ਾਨ ਰਹਿ ਰਿਹਾ ਸੀ, ਜੋ ਕਿ ਮੇਰੇ ਘਰ ਆਇਆ ਅਤੇ ਕਹਿਣ ਲੱਗਾ ਕਿ ਮੈਨੂੰ ਭਰਾ ਮਿਲ ਲਏ, ਮੈਂ ਬੱਸ ਅੱਜ ਦਾ ਦਿਨ ਹੀ ਤੁਹਾਡੇ ਕੋਲ ਹਾਂ ਅਤੇ ਮੈਨੂੰ ਅਤੇ ਮੇਰੇ ਲੜਕੇ ਪ੍ਰਭਪਾਲ ਸਿੰਘ ਨੂੰ ਜੱਫੀ ਪਾ ਲਈ ਅਤੇ ਉੱਚੀ ਉੱਚੀ ਰੌਣ ਲੱਗ ਪਿਆ ਅਤੇ ਅਚਾਨਕ ਹੀ ਜ਼ਮੀਨ ’ਤੇ ਡਿੱਗ ਪਿਆ ਅਤੇ ਉਲਟੀਆਂ ਕਰਨ ਲੱਗ ਪਿਆ ਤਾਂ ਤੁਰੰਤ ਮੇਰੇ ਵਲੋਂ ਆਪਣੇ ਭਰਾ ਅੰਗਰੇਜ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਮੇਰੇ ਭਰਾ ਦੀ ਮੌਤ ਲਈ ਕੋਈ ਵੀ ਵਿਅਕਤੀ ਜਿੰਮੇਵਾਰ ਨਹੀਂ ਹੈ। ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅੰਗਰੇਜ ਸਿੰਘ ਨਾਮਕ ਵਿਅਕਤੀ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ, ਜਿਸ ਕਾਰਨ ਉਸਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਿ੍ਰਤਕ ਦੀ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਪੋਸਟਮਾਰਟ ਕਰਵਾਇਆ ਜਾ ਰਿਹਾ ਹੈ ਅਤੇ ਮਿ੍ਰਤਕ ਅੰਗਰੇਜ ਸਿੰਘ ਦੇ ਭਰਾ ਦੇ ਬਿਆਨਾਂ ’ਤੇ ਧਾਰਾ 194 ਬੀ.ਐੱਨ.ਐੱਸ ਐਕਟ ਤਹਿਤ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੰਡ ਮਿਲ ਸੇਰੋਂ ’ਚ ਪੱਕਾ ਮੋਰਚਾ 41ਵੇਂ ਦਿਨ ’ਚ ਸ਼ਾਮਿਲ ਅਗਲੀ ਖ਼ਬਰ ਤੇਜ ਰਫ਼ਤਾਰ ਟਰੈਕਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Ad Position 24