11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਐੱਸ. ਡੀ. ਐੱਮ. ਪੱਟੀ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਚੱਲ ਰਹੀਆ ਮੀਟਿੰਗਾਂ ਦੀ ਲੜੀ ਤਹਿਤ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 01-07-2026
ਪੱਟੀ, 30 ਜੂਨ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਸਰਕਾਰ ਵਲੋਂ ਗਠਿਤ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆ ਚੱਲ ਰਹੀਆ ਮੀਟਿੰਗਾਂ ਦੀ ਲੜੀ ਤਹਿਤ ਜੈਨ ਸਕੂਲ ਪੱਟੀ ਵਿਖੇ ਸਾਰੇ ਹੀ ਵਪਾਰੀਆਂ ਤੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਐੱਸ. ਡੀ. ਐੱਮ. ਪੱਟੀ ਅਮਨਦੀਪ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਅਤੇ ਜਲਦ ਕਰਨ ਦੀ ਹਦਾਇਤ ਕੀਤੀ ਗਈ। ਪੱਟੀ ਹਲਕੇ ਦੀ ਇਕਾਈ ਦੇ ਚੇਅਰਮੈਨ ਰਮਨ ਸਹਿਗਲ, ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਬਲਾਕ ਪ੍ਰਧਾਨ ਐਡਵੋਕੇਟ ਮਨਦੀਪ ਸਿੰਘ ਭੁੱਲਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਵਲੋਂ ਪੱਟੀ ਹਲਕੇ ਅਤੇ ਪੱਟੀ ਸ਼ਹਿਰ ਦੇ ਸਾਰੇ ਹੀ ਦੁਕਾਨਦਾਰਾਂ ਨੂੰ ਆਪੋ-ਆਪਣੀਆਂ ਤਕਲੀਫਾਂ ਤੋਂ ਚੇਅਰਮੈਨ ਤੇ ਅਫਸਰਾਂ ਨੂੰ ਜਾਣੂ ਕਰਵਾਉਣ ਲਈ ਕਿਹਾ ਗਿਆ ਤਾਂ ਜੋ ਸਰਕਾਰੀ ਅਧਿਕਾਰੀ ਉਨ੍ਹਾਂ ਸਮੱਸਿਆਵਾਂ ਦਾ ਹੱਲ ਕੱਢ ਸਕਣ। ਉਨ੍ਹਾਂ ਕਿਹਾ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਅੱਜ ਜਿਆਦਾਤਰ ਸਮਸਿਆਵਾਂ ਨਗਰ ਕੌਂਸਲ ਪੱਟੀ, ਟ੍ਰੈਫਿਕ, ਸਿਵਰੇਜ ਦੇ ਪਾਣੀ ਦੀ ਨਿਕਾਸੀ, ਥਰੈਟ ਕਾਲ, ਕਨੂੰਨ ਵਿਵਸਥਾ, ਨਾਲ ਸਬੰਧਤ ਸਨ ਜਿਸਦਾ ਐਸਡੀਐਮ ਪੱਟੀ ਅਮਨਦੀਪ, ਅਤੇ ਡੀ.ਐਸ.ਪੀ ਪੱਟੀ ਰਵੀ ਸ਼ੇਰ ਸਿੰਘ ਨੇ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸ.ਡੀ.ਐਮ ਪੱਟੀ ਅਮਨਦੀਪ ਨੇ ਕਿਹਾ ਕਿ ਸਾਲਾਂ ਤੋਂ ਛੋਟੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ ਪਰ ਪੰਜਾਬ ਸਰਕਾਰ ਇਸ ਨੂੰ ਬਦਲਣ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਅਤੇ ਜਲਦ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਸ਼ਿਕਾਇਤਕਰਤਾਵਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਡੀ. ਐੱਸ. ਪੀ. ਪੱਟੀ ਰਵੀ ਸ਼ੇਰ ਸਿੰਘ, ਐਸ.ਡੀ.ਓ. ਪੀ.ਐੱਸ.ਪੀ.ਸੀ.ਐੱਲ. ਸ਼ਹਿਰੀ ਪੱਟੀ ਸ਼ਹਿਨਾਜ਼ ਸਿੰਘ, ਨਗਰ ਕੌਂਸਲ ਦੇ ਜੇ.ਈ ਮਨਦੀਪ ਸਿੰਘ, ਨਗਰ ਕੌਂਸਲ ਇੰਸਪੈਕਟਰ ਜਗਜੀਤ ਸਿੰਘ, ਐਸ.ਡੀ.ਐਮ ਸਟੈਨੋ ਸੁਖਵਿੰਦਰ ਸਿੰਘ, ਕਰਨ ਕੁਮਾਰ ਸੰਨੀ, ਅੰਗਰੇਜ਼ ਸਿੰਘ, ਭੁਪਿੰਦਰ ਸਿੰਘ ਨਾਪ ਤੋਲ ਇੰਸਪੈਕਟਰ, ਸ਼ਿਵਮ ਸੈਣੀ ਜੇ.ਈ ਸੀਵਰੇਜ ਬੋਰਡ, ਨਿਰਮਲ ਸਿੰਘ ਐਸ.ਡੀ.ਓ. ਯੂਥ ਆਗੂ ਲਵਪ੍ਰੀਤ ਸਿੰਘ ਸਭਰਾ, ਬਲਾਕ ਪ੍ਰਧਾਨ ਵਿਨੋਦ ਕੁਮਾਰ ਖੰਨਾ, ਕੌਂਸਲਰ ਸੁਖਨਿੰਦਰ ਸਿੰਘ ਸੇਖੋਂ, ਅੰਕੁਸ਼ ਜੈਨ, ਪਲਵਿੰਦਰ ਸਿੰਘ, ਚੰਦਨ ਅਰੋੜਾ ਤੇ ਜਸਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਝਬਾਲ ਚੌਕ ਵਿਚ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਅਗਲੀ ਖ਼ਬਰ ਹਰੀਕੇ ਇਲਾਕੇ ਦੀਆਂ ਸੰਪਰਕ ਸੜਕਾਂ ਮੋਟਾ ਪੱਥਰ ਪਾਉਣ ਤੋਂ ਬਾਅਦ ਲਾਵਾਰਿਸ ਛੱਡੀਆਂ
Ad Position 24