11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਝਬਾਲ ਚੌਕ ਵਿਚ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ

Ad Position 21
No active advertisement
ਅਜੀਤ ਡੈਸਕ 01-07-2026
ਝਬਾਲ, 30 ਜੂਨ ( ਸੁਖਦੇਵ ਸਿੰਘ)– ਬਿਜਲੀ ਦੇ ਲੱਗ ਰਹੇ ਕੱਟਾਂ ਅਤੇ ਖੇਤੀ ਲਈ ਲੋੜੀਂਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਤੇ ਪਿੰਡ ਜਗਤਪੁਰ ਦੇ ਵਾਸੀਆਂ ਨੇ ਝਬਾਲ ਚੌਂਕ ਵਿਚ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ. ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਦਵਿੰਦਰ ਕੁਮਾਰ ਸੋਹਲ ਨੇ ਕਿਹਾ ਕਿ ਪਿੰਡ ਜਗਤਪੁਰ ਨੂੰ 24 ਘੰਟੇ ਆਉਂਦੀ ਬਿਜਲੀ ਸਪਲਾਈ ਰੋਜ਼ਾਨਾ 10 ਵਜੇ ਬੰਦ ਕਰ ਦਿੱਤੀ ਜਾਂਦੀ ਹੈ, ਜਿਸ ਕਰਕੇ ਜਿੱਥੇ ਪਿੰਡ ਵਾਸੀ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ, ਉੱਥੇ ਅੱਤ ਦੀ ਗਰਮੀ ਕਰਕੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਵਿਚ ‘ਆਪ’ ਸਰਕਾਰ ਵਲੋਂ ਖੇਤੀ ਖੇਤਰ ਲਈ 8 ਘੰਟੇ ਬਿਜਲੀ ਦੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦੋਂ ਕਿ ਕਿਸਾਨਾਂ ਨੂੰ ਬਿਜਲੀ 3 ਤੋਂ 4 ਘੰਟੇ ਵੀ ਨਹੀਂ ਮਿਲ ਰਹੀ ਹੈ। ਜਿਸ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਛੱਡ ਧਰਨੇ ਲਾਉਣੇ ਪੈ ਰਹੇ ਹਨ। ਉਨਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਸਣੇ ਹਰੇਕ ਵਰਗ ਦੇ ਲੋਕਾਂ ਨੂੰ ਬਿਜਲੀ ਦੇ ਕੱਟਾਂ ਕਰਕੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਰ ‘ਆਪ’ ਸਰਕਾਰ ਦਾ ਧਿਆਨ ਲੋਕ ਹਿੱਤ ਵਿੱਚ ਕਾਰਜ ਕਰਨ ਦੀ ਥਾਂ ਝੂਠੇ ਪ੍ਰਚਾਰ ਵੱਲ ਕੇਂਦਰਿਤ ਹੈ। ਐੱਸ. ਡੀ. ਓ. ਮਨਪ੍ਰੀਤ ਸਿੰਘ ਵਲੋਂ ਕਿਸਾਨਾਂ ਨੂੰ ਬਿਜਲੀ ਕੱਟਾਂ ਤੋਂ ਨਿਜ਼ਾਤ ਦਿਵਾਉਣ ਦੇ ਦਿੱਤੇ ਭਰੋਸੇ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ। ਇਸ ਮੌਕੇ ਪਰਮਜੀਤ ਸਿੰਘ ਜਗਤਪੁਰਾ, ਸਤਨਾਮ ਸਿੰਘ, ਪਲਵਿੰਦਰ ਸਿੰਘ, ਨਿਸ਼ਾਨ ਸਿੰਘ,ਜੈਮਲ ਸਿੰਘ ਢੰਡ, ਰਾਣਾ ਜਗਤਪੁਰਾ, ਰੇਸ਼ਮ ਸਿੰਘ ਸਮੇਤ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਮਧਰੇਪਣ ਰੋਗ ਤੋਂ ਸਾਵਧਾਨ ਰਹਿਣ ਕਿਸਾਨ- ਖੇਤੀ ਮਾਹਿਰ ਅਗਲੀ ਖ਼ਬਰ ਐੱਸ. ਡੀ. ਐੱਮ. ਪੱਟੀ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਚੱਲ ਰਹੀਆ ਮੀਟਿੰਗਾਂ ਦੀ ਲੜੀ ਤਹਿਤ ਸਮੱਸਿਆਵਾਂ ਸੁਣੀਆਂ
Ad Position 24