11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਝੋਨੇ ਦੇ ਮਧਰੇਪਣ ਰੋਗ ਤੋਂ ਸਾਵਧਾਨ ਰਹਿਣ ਕਿਸਾਨ- ਖੇਤੀ ਮਾਹਿਰ

Ad Position 21
No active advertisement
ਅਜੀਤ ਡੈਸਕ 01-07-2026
ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿੱਚ ਬੂਟਿਆਂ ਦੇ ਮਧਰੇਪਣ ਦੇ ਰੋਗ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਪੀ.ਏ.ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੇ ਬੂਟਿਆਂ ਦਾ ਮਧਰੇ ਰਹਿ ਜਾਣਾ ਇਕ ਵਿਸ਼ਾਣੂ ਰੋਗ ਹੈ ਅਤੇ ਇਸ ਨਾਲ ਪ੍ਰਭਾਵਿਤ ਬੂਟੇ ਮਧਰੇ, ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ ਅਤੇ ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇਸ ਤੋਂ ਵੀ ਘੱਟ ਰਹਿ ਜਾਂਦੀ ਹੈ। ਡਾ. ਪਰਮਿੰਦਰ ਕੌਰ, ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਵਿਸ਼ਾਣੂ ਰੋਗ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫ਼ੈਲਦਾ ਹੈ । ਪਨੀਰੀ ਅਤੇ ਖੇਤਾਂ ਵਿੱਚ ਇਸ ਕੀੜੇ ਦੇ ਸਰਵੇਖਣ ਲਈ ਕੁਝ ਬੂਟਿਆਂ ਨੂੰ ਟੇਢੇ ਕਰਕੇ ਹੇਠਾਂ ਤੋਂ ਦੋ-ਤਿੰਨ ਵਾਰ ਝਾੜੋ, ਜੇਕਰ ਟਿੱਡੇ ਥੱਲੇ ਡਿੱਗ ਕੇ ਪਾਣੀ ਉੱਤੇ ਤਰਦੇ ਨਜ਼ਰ ਆਉਣ ਤਾਂ ਫ਼ਸਲ ਉੱਤੇ ਸਿਫਾਰਸ਼ ਕੀਟਨਾਸ਼ਕ ਜਿਵੇਂ 60 ਗ੍ਰਾਮ ਉਲਾਲਾ 50 ਡਬਲਯੂ.ਜੀ. (ਫਲੋਨੀਕਾਮਿਡ) ਜਾਂ 80 ਗ੍ਰਾਮ ਟੋਕਨ, ਓਸ਼ੀਨ, ਡੋਮੀਨੈਂਟ 20 ਐਸ.ਸੀ (ਡਾਇਨੋਟੈਫੂਰਾਨ) ਜਾਂ 120 ਗ੍ਰਾਮ ਚੈੱਸ 50 ਡਬਲਯੂ.ਜੀ. (ਪਾਈਮੈਟਰੋਜ਼ਿਨ) ਜਾਂ 94 ਮਿਲੀਲੀਟਰ ਪੈਕਸਾਲੋਨ 10 ਐਸ.ਸੀ. (ਟਰਾਈਫਲੂਮੀਜ਼ੋਪਾਇਰਿਮ) ਜਾਂ 400 ਮਿਲੀਲਿਟਰ ਆਰਕੈਸਟਰਾ 10 ਐਸ.ਸੀ (ਬੈਂਜ਼ਪਾਈਰੀਮੋਕਸਾਨ) ਜਾਂ 300 ਮਿਲੀਲਿਟਰ ਇਮੈਜ਼ਿਨ, ਵਿਓਲਾ 10 ਐਸ.ਸੀ. (ਫਲੂਪਾਈਰੀਮਿਨ) ਜਾਂ 800 ਮਿਲੀਲਿਟਰ ਐਕਾਲਕਸ, ਕੁਇਨਗਾਰਡ, ਕੁਇਨਲਮਾਸ 25 ਈ.ਸੀ (ਕੁਇਨਲਫਾਸ) ਨੂੰ 100 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ। ਚੰਗੇ ਨਤੀਜਿਆਂ ਲਈ ਛਿੜਕਾਅ ਕਰਨ ਵੇਲੇ ਪੰਪ ਦੇ ਫੁਹਾਰੇ ਦਾ ਰੁੱਖ ਬੂਟਿਆਂ ਦੇ ਮੁੱਢਾਂ ਵੱਲ ਰੱਖੋ, ਤਾਂ ਜੋ ਛਿੜਕਾਅ ਬੂਟਿਆਂ ਦੇ ਮੁੱਢਾਂ ’ਤੇ ਜ਼ਰੂਰ ਪਵੇ, ਜਿੱਥੇ ਇਹ ਕੀੜੇ ਵਧੇਰੇ ਹੁੰਦੇ ਹਨ। ਹੋਰ ਸਾਵਧਾਨੀਆਂ ਜਿਵੇਂ ਬਿਮਾਰ ਬੂਟਿਆਂ ਨੂੰ ਸ਼ੁਰੂ ਵਿਚ ਹੀ ਪੁੱਟ ਕੇ ਡੂੰਘਾ ਦਬਾਅ ਦਿਓ ਅਤੇ ਵੱਟਾਂ-ਬੰਨਿਆਂ ਅਤੇ ਪਾਣੀ ਵਾਲੇ ਖਾਲ ਨੂੰ ਨਦੀਨ ਮੁਕਤ ਰੱਖੋ ਅਤੇ ਜਿਸ ਖੇਤ ਵਿਚ ਇਹ ਬਿਮਾਰੀ ਪਿਛਲੇ ਸਾਲ ਨਜ਼ਰ ਆਈ ਹੋਵੇ, ਉਥੇ ਖਾਸ ਧਿਆਨ ਰੱਖੋ। ਇਸ ਸੰਬੰਧੀ ਹੋਰ ਜਾਣਕਾਰੀ ਲੈਣ ਲਈ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਦੇ ਮਾਹਿਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਖੇ ਸੁਕੰਨਿਆ ਕੁਮਾਰੀ ਦੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਝਬਾਲ ਚੌਕ ਵਿਚ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ
Ad Position 24