06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗ੍ਰਿਫਤਾਰ- ਐੱਸ.ਐੱਸ.ਪੀ.ਲਾਂਬਾ

Ad Position 21
No active advertisement
ਅਜੀਤ ਡੈਸਕ 02-07-2026
aਤਰਨ ਤਾਰਨ, 1 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਜ਼ਦੀਕ ਟੂਲ ਟੈਕਸ ਮੰਨਣ ਨਜ਼ਦੀਕ ਨਾਕਾਬੰਦੀ ਦੌਰਾਨ ਬਿੱਕਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਪੰਡੋਰੀ ਹੱਸਣ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮਹ ਹੈਰੋਇਨ ਅਤੇ 600 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਮੰਨਣ ਵਿਖੇ ਨਾਕਾਬੰਦੀ ਦੌਰਾਨ ਗੋਲਾ ਪੁੱਤਰ ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪੰਡੋਰੀ ਸਿੱਧਵਾਂ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਤਰਨ ਤਾਰਨ ਨਜ਼ਦੀਕ ਬੰਦ ਪਏ ਪੈਟਰੋਲ ਪੰਪ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਆਲਟੋ ਕਾਰ ਨੰਬਰ ਪੀ.ਬੀ.08 ਡੀ.ਟੀ. 1973 ’ਤੇ ਸਵਾਰ ਹੋ ਕੇ ਆ ਰਹੇ ਕਰਨ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਭੱਠੇ ਵਾਲਾ ਮੁਰਾਦਪੁਰਾ, ਅਕਾਸ਼ਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਨੌਰੰਗਾਬਾਦ, ਸੰਦੀਪ ਸਿੰਘ ਪੁੱਤਰ ਜਸਮੀਤ ਸਿੰਘ ਵਾਸੀ ਖਾਲਸਾਪੁਰ ਰੋਡ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 19 ਗ੍ਰਾਮ ਹੈਰੋਇਨ ਅਤੇ 1700 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈੇਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੇਟ ਪਿੰਡ ਬਿਹਾਰੀਪੁਰ ਨਜ਼ਦੀਕ ਤੋਂ ਦਿਲਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੀਆਂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਿਫੈਂਸ ਡਰੇਨ ਖਾਲੜਾ ਨਜ਼ਦੀਕ ਨਾਕਾਬੰਦੀ ਦੌਰਾਨ ਹਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਾੜੀਮੇਘਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਅਸ਼ੋਕ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪਿੰਡ ਢੋਟੀਆਂ ਰੋਡ ਨੌਸ਼ਹਿਰਾ ਪੰਨੂੰਆਂ ਤੋਂ ਸੁਖਦੇਵ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਢੋਟੀਆਂ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਬਾਗੜੀਆਂ ਤੋਂ ਮਨਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪੱਖੋਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ । ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਰਨਬੀਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਮਨਿਹਾਲਾ ਜੈਸਿੰਘ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਗੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਜਾਮਾਰਾਏ ਵਿਖੇ ਨਾਕਾਬੰਦੀ ਦੌਾਰਨ ਸਰੂਪ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਜਾਮਾਰਾਏ ਨੂੰ ਕਾਬੂ ਕਰਕੇ ਉਸ ਪਾਸੋਂ 18,750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ
Ad Position 22
No active advertisement
ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ 3000 ਤੋਂ 4500 ਰੁਪਏ ਮਿਲਣੇ ਸ਼ੁਰੂ - ਰਣਜੀਤ ਸਿੰਘ ਚੀਮਾ ਅਗਲੀ ਖ਼ਬਰ ਜੰਡਿਆਲਾ-ਖੇਮਕਰਨ ਨਹਿਰ ਦੀ ਸਫ਼ਾਈ ਤੁਰੰਤ ਕਰਵਾਉਣੀ ਜ਼ਰੂਰੀ-ਐਸ.ਕੇ.ਐਮ.
Ad Position 24
No active advertisement