ਤਰਨ ਤਾਰਨ, 1 ਜੁਲਾਈ (ਪਰਮਜੀਤ ਜੋਸ਼ੀ)—ਤਰਨ ਤਾਰਨ ਦੀ ਨਾਮੀ ਸਿੱਖਿਆ ਸੰਸਥਾ ਮਮਤਾ ਨਿਕੇਤਨ ਸਕੂਲ ਵਿਖੇ ਰੱਬ ਦਾ ਦੂਸਰਾ ਰੂਪ ਮੰਨੇ ਜਾਣ ਵਾਲੇ ਡਾਕਟਰਾਂ ਪ੍ਰਤੀ ਆਪਣਾ ਸਤਿਕਾਰ, ਸਨਮਾਨ ਪ੍ਰਗਟ ਕਰਨ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਡਾਕਟਰਾਂ ਦੀ ਪੋਸ਼ਾਕ ਪਹਿਣ ਕੇ ਉਨ੍ਹਾਂ ਦੀ ਭੂਮਿਕਾ ਨੂੰ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਅਤੇ ਦੱਸਿਆ ਕਿ ਡਾਕਟਰਾਂ ਦਾ ਮੁੱਖ ਫਰਜ ਮਰੀਜ਼ ਦਾ ਇਲਾਜ ਕਰਨਾ ਉਨ੍ਹਾਂ ਦੀ ਜਿੰਦਗੀ ਬਚਾਉਣਾ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨਾ ਹੈ। ਇਸ ਮੌਕੇ ਸਕੂਲ ਪਿ੍ਰੰਸੀਪਲ ਗੁਰਚਰਨ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਡਾਕਟਰ ਸਮਾਜ ਦੇ ਅਸਲ ਹੀਰੋ ਹਨ, ਜੋ ਦਿਨ ਰਾਤ ਨਿਸ਼ਠਾ ਅਤੇ ਸਮਰਪਣ ਨਾਲ ਮਨੁੱਖਤਾ ਦੀ ਸੇਵਾ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਾਕਟਰਾਂ ਦੀ ਸੇਵਾ ਭਾਵਨਾ ਤੋਂ ਪ੍ਰੇਰਨਾ ਲੈਣ ਅਤੇ ਸਮਾਜ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਅੰਤ ਵਿਚ ਸਮੂਹ ਡਾਕਟਰ ਭਾਈਚਾਰੇ ਨੂੰ ਰਾਸ਼ਟਰੀ ਡਾਕਟਰ ਦਿਵਸ ਦੀਆਂ ਹਦਾਇਤਾਂ ਵਧਾਈਆਂ ਦਿੱਤੀਆਂ।