06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

Ad Position 21
No active advertisement
ਅਜੀਤ ਡੈਸਕ 02-07-2026
ਤਰਨ ਤਾਰਨ, 1 ਜੁਲਾਈ (ਹਰਿੰਦਰ ਸਿੰਘ)-ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਬਣਾਈ ਗਈ ਤੰਬਾਕੂ ਕੰਟਰੋਲ ਐਕਟ ਟੀਮ ਵਲੋਂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਤੰਬਾਕੂ ਕੰਟਰੋਲ ਐਕਟ 2003 ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਟੀਮ ਵਲੋਂ ਤੰਬਾਕੂ ਕੰਟਰੋਲ ਐਕਟ ਦੀਆ ਵੱਖ-ਵੱਖ ਧਾਰਾਵਾਂ ਤਹਿਤ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਐਕਟ ਪ੍ਰਤੀ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਤਾਲੂ ਦਾ ਕੈਂਸਰ, ਮਸੂੜੇ ਅਤੇ ਗਲ਼ੇ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਅਤੇ ਮੂੰਹ ਦਾ ਕੈਂਸਰ ਆਦਿ ਹੁੰਦਾ ਹੈ। ਸੁਖਵੰਤ ਸਿੰਘ ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਤਕ ਥਾਵਾਂ ਜਿਵੇ ਬੱਸ ਸਟੈਡਾਂ, ਰੇਲਵੇ ਸਟੇਸ਼ਨਾਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਆਦਿ ਥਾਵਾਂ ਦੇ 100 ਗਜ਼ ਦੇ ਘੇਰੇ ਦੇ ਅੰਦਰ-ਅੰਦਰ ਤੰਬਾਕੂ ਉਤਪਾਦ ਵੇਚਣਾ ਜਾਂ ਸੇਵਨ ਕਰਨ ’ਤੇ ਮੁਕੰਮਲ ਮਨਾਹੀ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਤੰਬਾਕੂ ਉਤਪਾਦਾਂ ਨੂੰ ਵੇਚਣਾ ਜਾਂ ਖ਼ਰੀਦਣ ’ਤੇ ਵੀ ਐਕਟ ਅਨੁਸਾਰ ਮੁਕੰਮਲ ਰੋਕ ਹੈ ਅਤੇ ਲੂਜ਼ ਸਿਗਰੇਟ ਵੇਚਣ ’ਤੇ ਮੁਕੰਮਲ ਮਨਾਹੀ ਹੈ। ਜ਼ਿਲ੍ਹਾ ਤੰਬਾਕੂ ਐਕਟ ਕੋਆਰਡੀਨੇਟਰ ਅਮਰਜੀਤ ਸਿੰਘ ਗਿੱਲ ਨੇ ਵੀ ਚਲਾਣ ਕੱਟਣ ਸਮੇਂ ਦਿੰਦਿਆਂ ਦੱਸਿਆ ਕਿ ਇਸ ਐਕਟ ਅਧੀਨ ਕਿਸੇ ਵੀ ਤਰ੍ਹਾਂ ਦੀ ਐਡਵਰਟਾਈਜ਼ਮੈਂਟ, ਬੈਨਰ ਪੋਸਟਰ ਅਤੇ ਹੋਰਡਿੰਗ ਆਦਿ ’ਤੇ ਮੁਕੰਮਲ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮਹਿਮ ਦੌਰਾਨ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਵੀ ਕੱਟੇ ਗਏ। ਇਸ ਮੌਕੇ ਇਸ ਤੰਬਾਕੂ ਕੰਟਰੋਲ ਐਕਟ ਟੀਮ ਵਿਚ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਜ਼ਿਲ੍ਹਾ ਤੰਬਾਕੂ ਐਕਟ ਕੋਆਰਡੀਨੇਟਰ ਅਮਰਜੀਤ ਸਿੰਘ ਗਿੱਲ, ਮਨਦੀਪ ਸਿੰਘ ਸਿਹਤ ਕਰਮੀ ਅਤੇ ਸੁਖਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਵਲੋਂ ਬਾਬਾ ਸ਼ਿੰਦਾ ਸਿੰਘ ਦੇ ਅਕਾਲ ਚਲਾਣਾ ਕਰਨ ’ਤੇ ਨਾਮਧਾਰੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਧੱਕੇ ਨਾਲ ਜ਼ਮੀਨ ਵਾਹੁਣ ’ਤੇ ਡੀ.ਸੀ. ਅਤੇ ਐਸ.ਐਸ.ਪੀ. ਨੂੰ ਲਗਾਈ ਇਨਸਾਫ਼ ਦੀ ਗੁਹਾਰ
Ad Position 24
No active advertisement