07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮੁਰਾਦਪੁਰਾ ਵਿਖੇ ਸੀਵਰੇਜ ਸਿਸਟਮ ਦਾ ਬੁਰਾ ਹਾਲ, ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 02-07-2026
ਤਰਨ ਤਾਰਨ, 1 ਜੁਲਾਈ (ਪਰਮਜੀਤ ਜੋਸ਼ੀ)– ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਵੱਛਤਾ ਅਤੇ ਵਿਕਾਸ ਕਾਰਜਾਂ ਦੀਆਂ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹਨ, ਜਿਸ ਦੀ ਤਾਜਾ ਮਿਸਾਲ ਕਸਬਾ ਮੁਰਾਦਪੁਰਾ ਤੋਂ ਮਿਲਦੀ ਹੈ, ਜਿਥੇ ਸੀਵਰੇਜ ਸਿਸਟਮ ਦਾ ਬੁਰਾ ਹਾਲ ਹੋਇਆ ਪਿਆ ਹੈ। ਸੀਵਰੇਜ ਦਾ ਓਵਰਫਲੋਅ ਗੰਦਾ ਪਾਣੀ ਗਲੀ, ਮੁਹੱਲਿਆਂ ਵਿਚ ਖੜਾ ਬਦਬੂ ਮਾਰ ਰਿਹਾ ਹੈ ਅਤੇ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਰਿਹਾ ਹੈ, ਜਿਸ ਕਾਰਨ ਲੋਕ ਨਰਕ ਭਰੀ ਜਿੰਦਗੀ ਜੀਣ ਲਈ ਮਜ਼ਬੂਰ ਹੋ ਰਹੇ ਹਨ। ਸੰਬੰਧਿਤ ਨਗਰ ਕੌਂਸਲ ਤਰਨ ਤਾਰਨ ਵਲੋਂ ਲੋਕਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਲੋਕਾਂ ਵਿਚ ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਕਸਬਾ ਮੁਰਾਦਪੁਰਾ ਵਿਖੇ ਵੱਡੀ ਵਸੋਂ ਵਿਚ ਆਬਾਦੀ ਰਹਿੰਦੀ ਹੈ ਪਰ ਇਥੋਂ ਦਾ ਸੀਵਰੇਜ ਸਿਸਟਮ ਅਕਸਰ ਜਾਮ ਰਹਿੰਦਾ ਹੈ, ਜਿਸਦੀ ਚੰਗੀ ਤਰ੍ਹਾਂ ਸਾਫ਼ ਸਫਾਈ ਨਾ ਹੋਣ ਕਾਰਨ ਸੀਵਰੇਜ ਓਵਰਫਲੋ ਹੋ ਕੇ ਵਗ ਰਹੇ ਹਨ ਅਤੇ ਸੀਵਰੇਜ ਦਾ ਗੰਦਾ ਪਾਣੀ ਗਲੀਆਂ, ਮੁਹੱਲੇ ਅਤੇ ਲੋਕਾਂ ਦੇ ਘਰਾਂ ਅੰਦਰ ਜਾ ਰਿਹਾ ਹੈ, ਜਿਸ ਕਾਰਨ ਜਿਥੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਕਸਬਾ ਮੁਰਾਦਪੁਰਾ ਵਿਚ ਪੈਂਦੇ ਵਾਰਡ ਨੰਬਰ 15 ਵਿਖੇ ਕਈ ਸਾਲਾਂ ਤੋਂ ਸੀਵਰੇਜ ਸਮੱਸਿਆ ਬਣੀ ਹੋਈ ਹੈ, ਜਿਸਦਾ ਹਾਲੇ ਤੱਕ ਕੋਈ ਵੀ ਸਥਾਈ ਹੱਲ ਨਹੀਂ ਨਿਕਲ ਸਕਿਆ ਅਤੇ ਅਕਸਰ ਸੀਵਰੇਜ ਜਾਮ ਰਹਿਣ ਕਾਰਨ ਗਲੀਆਂ ਅਤੇ ਮੁਹੱਲੇ ਵਿਚ ਗੰਦਗੀ ਫੈਲ ਰਹੀ ਹੈ ਅਤੇ ਗੰਦੇ ਪਾਣੀ ਵਿਚੋਂ ਬੱਚੇ, ਬਜੁਰਗ ਅਤੇ ਲੋਕ ਲੰਘਣ ਲਈ ਮਜ਼ਬੂਰ ਹੋ ਰਹੇ ਹਨ। ਮੁਰਾਦਪੁਰਾ ਨਿਵਾਸੀਆ ਨੇ ਨਗਰ ਕੌਸਲ ਈ.ਓ ਤਰਨ ਤਾਰਨ ਪਾਸੋੰ ਮੰਗ ਕੀਤੀ ਕਿ ਕਸਬਾ ਮੁਰਾਦਪੁਰਾ ਵਿਖੇ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਦੀ ਨਾਮਵਰ ਸੰਸਥਾ ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਸੰਪੂਰਨ ਏ.ਸੀ. ਬਣਿਆ ਅਗਲੀ ਖ਼ਬਰ ਮਜੀਠੀਆ ਵਲੋਂ ਬਾਬਾ ਸ਼ਿੰਦਾ ਸਿੰਘ ਦੇ ਅਕਾਲ ਚਲਾਣਾ ਕਰਨ ’ਤੇ ਨਾਮਧਾਰੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24
No active advertisement