05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ 7 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ

Ad Position 21
No active advertisement
ਅਜੀਤ ਡੈਸਕ 03-07-2026
ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)— ਡੀ.ਜੀ.ਪੀ. ਗੌਰਵ ਯਾਦਵ ਵਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਨੇਹਦੀਪ ਸ਼ਰਮਾ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤਰਨ ਤਾਰਨ ਪੁਲਿਸ ਵਲੋਂ ਸਾਰੀਆਂ ਸਬ-ਡਵੀਜ਼ਨਾਂ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਵਲੋਂ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ, ਜਿਸ ਤਹਿਤ ਜ਼ਿਲ੍ਹਾ ਪੁਲਿਸ ਨੇ 7 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਅਸਲੇ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਬ ਡਵੀਜਨ ਤਰਨਤਾਰਨ ਅਧੀਨ ਪੈਂਦੇ ਥਾਣਾ ਝਬਾਲ ਪੁਲਿਸ ਨੇ ਜੋਬਨਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪੱਧਰੀ ਕਲਾਂ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 4 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਇਸਦੇ ਨਾਲ ਹੀ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਨਿਰਮਲ ਸਿੰਘ ਵਾਸੀ ਨੇੜੇ ਗਲੀ ਕਿੱਕਰ ਪੀਰ ਵਾਲੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਅਤੇ ਅਨਮੋਲ ਪੁੱਤਰ ਇੰਦਰਜੀਤ ਸਿੰਘ ਵਾਸੀ ਗਲੀ ਮਲਾਇਆ ਵਾਲੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 1 ਦੇਸੀ ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਸਬ ਡਵੀਜਨ ਗੋਇੰਦਵਾਲ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਦੀਪਕ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪੱਤੀ ਸਹਿਜਰੇ ਕੀ ਚੋਹਲਾ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਸਬ ਡਵੀਜਨ ਭਿੱਖੀਵਿੰਡ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਪੁਲਿਸ ਨੇ ਫਤਹਿ ਸਿੰਘ ਉਰਫ ਬਾਬਾ ਪੁੱਤਰ ਗੋਪਾਲ ਸਿੰਘ ਵਾਸੀ ਖਾਲੜਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 45 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸਦੇ ਨਾਲ ਹੀ ਥਾਣਾ ਕੱਚਾ ਪੱਕਾ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜਸਬੀਰ ਸਿੰਘ ਵਾਸੀ ਪੱਖੋਕੇ ਹਾਲ ਵਾਸੀ ਬਗਰਾੜੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਸਬ ਡਵੀਜਨ ਪੱਟੀ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਅਜਾਦਰਾਜ ਸਿੰਘ ਉਰਫ ਝੀਕਾ ਪੁੱਤਰ ਰਾਜ ਸਿੰਘ ਵਾਸੀ ਬਾਬਾ ਜੀਵਨ ਸਿੰਘ ਮੁਹੱਲਾ ਹਰੀਕੇ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ.ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਐਸ.ਆਈ.ਆਰ ਤਹਿਤ ਕੀਤੀ ਮੀਟਿੰਗ ਅਗਲੀ ਖ਼ਬਰ ਭਾਰਤ-ਅਮਰੀਕਾ ਟਰੇਡ ਸਮਝੌਤੇ ਵਿਰੁੱਧ ਐਕਸ਼ਨ 22 ਨੂੰ-ਐਸ.ਕੇ.ਐਮ.
Ad Position 24
No active advertisement