05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਔਰਤ ਨਾਲ ਕੁੱਟਮਾਰ ਅਤੇ ਕੱਪੜੇ ਪਾੜਨ ’ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-07-2026
ਤਰਨ ਤਾਰਨ, 2 ਜੁਲਾਈ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਕਰਨ ਅਤੇ ਉਸ ਦੇ ਕੱਪੜੇ ਪਾੜਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਸੁਖਜਿੰਦਰ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਬਿਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ, ਮਾਣੀ ਪਤਨੀ ਬਿਕਰਮਜੀਤ ਸਿੰਘ ਵਾਸੀਅਨ ਪੰਡੋਰੀ ਰਣ ਸਿੰਘ ਹਾਲ ਵਾਸੀ ਪੁਲਿਸ ਲਾਈਨ ਤਰਨ ਤਾਰਨ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ ਨਾਲ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਹਨ ਅਤੇ ਉਸ ਦੇ ਕੱਪੜੇ ਪਾੜੇ ਹਨ। ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 46 ਸਾਲ ਬੀਤ ਜਾਣ ਦੇ ਬਾਅਦ ਵੀ ਝਬਾਲ ਦੇ ਕਿਸਾਨ ਭਵਨ ਨੂੰ ਛੱਤ ਨਸੀਬ ਨਾ ਹੋਈ ਅਗਲੀ ਖ਼ਬਰ ਚੋਰਾਂ ਨੇ ਘਰ ’ਚੋਂ ਮੋਟਰਸਾਈਕਲ ਅਤੇ ਮੋਬਾਈਲ ਕੀਤਾ ਚੋਰੀ
Ad Position 24
No active advertisement