06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਜ਼ਿਲ੍ਹੇ ’ਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 400 ਮੁਫ਼ਤ ਯੋਗ ਕਲਾਸਾਂ

Ad Position 21
No active advertisement
ਅਜੀਤ ਡੈਸਕ 03-07-2026
ਤਰਨ ਤਾਰਨ, 2 ਜੁਲਾਈ (ਇਕਬਾਲ ਸਿੰਘ ਸੋਢੀ)–ਪੰਜਾਬ ਸਰਕਾਰ ਦੇ ‘ਰੰਗਲਾ ਪੰਜਾਬ - ਸਿਹਤਮੰਦ ਪੰਜਾਬ’ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਵਸਨੀਕਾਂ ਵਿਚ ਲਗਾਤਾਰ ਹਰਮਨਪਿਆਰੀ ਹੋ ਰਹੀ ਹੈ। ਇਸ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਰੋਜ਼ਾਨਾ ਲਗਭਗ 400 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ‘ਚ ਨਾਗਰਿਕ ਯੋਗ ਦਾ ਅਭਿਆਸ ਕਰ ਰਹੇ ਹਨ ਅਤੇ ਇਕ ਸਿਹਤਮੰਦ ਜੀਵਨ ਸ਼ੈਲੀ ਅਪਣਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੀ.ਐਮ. ਦੀ ਯੋਗਸ਼ਾਲਾ’ ਟੀਮ ਦੇ ਸਾਂਝੇ ਯਤਨਾਂ ਰਾਹੀਂ ਜ਼ਿਲ੍ਹੇ ਦੇ ਲੱਗਪਗ 10,500 ਨਾਗਰਿਕਾਂ ਨੇ ਹੁਣ ਤੱਕ ਇਨ੍ਹਾਂ ਯੋਗ ਕਲਾਸਾਂ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਇਹ ਅੰਕੜਾ ਇਸ ਗੱਲ ਦਾ ਪ੍ਰਮਾਣ ਹੈ ਕਿ ਜ਼ਿਲ੍ਹੇ ਦੇ ਲੋਕ ਯੋਗ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਹੋ ਰਹੇ ਹਨ ਅਤੇ ਇਕ ਸਿਹਤਮੰਦ ਪੰਜਾਬ ਬਣਾਉਣ ਵਿਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਦੋਸਤਾਂ ਅਤੇ ਗੁਆਂਢੀਆਂ ਨੂੰ ‘ਸੀ.ਐਮ. ਦੀ ਯੋਗਸ਼ਾਲਾ’ ਵਿਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਕੀਮ ਦੀ ਸ਼ੁਰੂਆਤ ਨੂੰ ਲੈ ਕੇ ਹਰ ਵਰਗ ’ਚ ਖੁਸ਼ੀ ਦੀ ਲਹਿਰ-ਪ੍ਰਧਾਨ ਖੇੜਾ ਅਗਲੀ ਖ਼ਬਰ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਪੱਖੇ ਭੇਟ
Ad Position 24
No active advertisement