06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਰੋਧੀਆਂ ਦੇ ਮੂੰਹ ਬੰਦ ਕਰਾਏ-ਚੈਅਰਮੈਨ ਟਰੇਡਵਿੰਗ

Ad Position 21
No active advertisement
ਅਜੀਤ ਡੈਸਕ 03-07-2026
ਓਠੀਆ, 2 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਵਿਚ ਜੋ ਪੰਜਾਬੀਆਂ ਨਾਲ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਬੜੇ ਧੜੱਲੇ ਨਾਲ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਔਰਤਾਂ ਨੂੰ ਮਾਵਾਂ ਧੀਆਂ ਸ਼ਗਨ ਯੋਜਨਾ ਤਹਿਤ 1000 ਤੇ 1500 ਦੇ ਕੇ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਰਕਰ ਅਤੇ ਔਰਤਾਂ ਮੁੱਖ ਮੰਤਰੀ ਦੇ ਗੁਣਗਾਨ ਕਰ ਰਹੀਆਂ ਹਨ। ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਕਮਿਸਨ ਦੇ ਚੇਅਰਮੈਨ ਪਰਮਜੀਤ ਸਿੰਘ ਤੱਲਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੀਆਂ ਔਰਤਾਂ ਨੂੰ 1000-1500 ਦੇ ਕੇ ਵਿਰੋਧੀਆਂ ਦੀ ਬੋਲਤੀ ਬੰਦ ਕਰਾ ਦਿੱਤੀ ਹੈ ਅਤੇ 2027 ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਨਾਉਣਗੇ । ਇਸ ਮੌਕੇ ਤੇ ਵਾਈਸ ਚੇਅਰਮੈਨ ਰਾਮ ਸਿੰਘ ਚੋਗਾਵਾਂ, ਸਰਪੰਚ ਜਗਬੀਰ ਸਿੰਘ ਤੱਲਾ, ਸਰਮੁੱਖ ਸਿੰਘ ਤੱਲਾ, ਸਰਵਣ ਸਿੰਘ ਤੱਲਾ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਮਹਿਲਾਵਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ—ਵਿਧਾਇਕ ਲਾਲਪੁਰਾ ਅਗਲੀ ਖ਼ਬਰ ਜ਼ਮੀਨ ਦੀ ਵੱਟ ਵੱਢਣ ਤੋਂ ਰੋਕਣ ’ਤੇ 2 ਵਿਅਕਤੀਆਂ ਨਾਲ ਕੀਤੀ ਕੁੱਟਮਾਰ, ਤਿੰਨ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement