06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਕਾਰਜਕਾਰੀ ਪ੍ਰਧਾਨ ਬਣਨ ’ਤੇ ਗੁਰਦੁਆਰਾ ਬਾਬਾ ਹੰਦਾਲ ਵਿਖੇ ਨਤਮਸਤਕ ਹੋਏ ਡੈਨੀ ਬੰਡਾਲਾ

Ad Position 21
No active advertisement
ਅਜੀਤ ਡੈਸਕ 03-07-2026
ਜੰਡਿਆਲਾ ਗੁਰੂ, 2 ਜੁਲਾਈ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸੀ ਵਰਕਰਾਂ ਵਿਚ ਅਥਾਹ ਖੁਸ਼ੀ ਪਾਈ ਗਈ ਅਤੇ ਆਪਣੀ ਨਿਯੁਕਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਸ਼ਾਮ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਬਾਬਾ ਹੰਦਾਲ ਜੀ ਜੰਡਿਆਲਾ ਗੁਰੂ ਵਿਖੇ ਨਤਮਸਤਕ ਹੋਏ ਜਿੱਥੇ ਗ੍ਰੰਥੀ ਸਿੰਘ ਵਲੋਂ ਚੜ੍ਹਦੀ ਕਲਾ ਦੀ ਅਰਦਾਸ ਕਰਨ ਉਪਰੰਤ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ। ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਕਾਰਜਨ ਖੜਗੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ, ਰਾਸ਼ਟਰੀ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਨੂੰ ਗੋਪਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਅਹੁਦਾ ਉਨ੍ਹਾਂ ਦੇ ਪਿਤਾ ਸਵਰਗਵਾਸੀ ਸਾਬਕਾ ਕੈਬਨਿਟ ਮੰਤਰੀ ਸਰਦਾਰ ਸਰਦੂਲ ਸਿੰਘ ਵਡਾਲਾ ਨਾਨਾ ਜੀ ਗੁਰਮੇਜ ਸਿੰਘ ਤੋਂ ਚਲੀ ਆ ਰਹੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇਕ ਕਰਨ ਕਰਕੇ ਅਤੇ ਪੰਜਾਬ ਦੇ ਹਰ ਇਕ ਮਿਹਨਤੀ ਵਰਕਰ ਦੇ ਸੰਘਰਸ਼ ਦਾ ਸਨਮਾਨ ਹੈ। ਉਨ੍ਹਾਂ ਬੜੇ ਵਿਸ਼ਵਾਸ ਨਾਲ ਕਿਹਾ ਕਿ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਲਈ ਉਹ ਹਰ ਵਾਰਡ ਪਿੰਡ ਤੱਕ ਕਾਂਗਰਸ ਦੀ ਆਵਾਜ਼ ਬੁਲੰਦ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਬਹੁਮਤ ਨਾਲ ਜਿੱਤ ਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣਗੇ। ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਨਾਟੀ, ਜਸਮੇਰ ਸਿੰਘ ਖਲੈਹਿਰਾ, ਕਸ਼ਮੀਰ ਸਿੰਘ ਜਾਣੀਆਂ, ਜਗਰੂਪ ਸਿੰਘ ਰੂਬੀ, ਜਗਜੀਤ ਸਿੰਘ ਜੋਗੀ, ਰਾਜਬੀਰ ਸਿੰਘ ਵਡਾਲੀ, ਜੋਗਾ ਸਿੰਘ ਅਮਰਕੋਟ, ਸੁਰਿੰਦਰ ਸਿੰਘ ਸ਼ਾਹ, ਅਵਤਾਰ ਸਿੰਘ ਟੱਕਰ, ਪ੍ਰਤਾਪ ਸਿੰਘ ਮਲਹੋਤਰਾ, ਗੁਰਮੇਲ ਸਿੰਘ ਸਰਪੰਚ, ਰਾਣਾ ਰਣਜੀਤ ਸਿੰਘ, ਨਿਰਮਲ ਸਿੰਘ ਨਿੰਮਾ, ਚਰਨਜੀਤ ਸਿੰਘ ਟੀਟੋ, ਹਰਦੇਵ ਸਿੰਘ ਰਿੰਕੂ, ਸੁਖਜਿੰਦਰ ਸਿੰਘ ਗੋਲਡੀ, ਅਰਵਿੰਦਰ ਸਿੰਘ ਮਲਹੋਤਰਾ, ਧਰਮਵੀਰ ਸਿੰਘ ਮਾਹੀਆ, ਰਾਣਾ ਜੰਡ, ਬੀਬੀ ਪਰਮਜੀਤ ਕੌਰ, ਰੋਬਿਨ, ਦੀਪ ਕੁਮਾਰ, ਜੀਤ ਸਿੰਘ ਸੂਰਜ ਪੇਂਟਰ, ਜਸਬੀਰ ਸਿੰਘ ਟੋਨੀ, ਸੁਖਬੀਰ ਸਿੰਘ, ਇੰਦਰਜੀਤ ਸਿੰਘ ਵਿਰਦੀ, ਰਾਜੂ ਨਿੱਜਰਪੁਰਾ, ਮੁਖਤਾਰ ਸਿੰਘ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ ਔਰਤਾਂ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਸੱਤਾ ਸੰਭਾਲਣ ਮੌਕੇ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕਰ ਕੇ ਵਿਰੋਧੀਆਂ ਨੂੰ ਮੁੱਦਾਹੀਣ ਕੀਤਾ...
Ad Position 24
No active advertisement