ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਏ ਪੈਸੇ ਕਢਵਾਉਣ ਲਈ ਬੈਂਕਾਂ ’ਚ ਲੱਗੀ ਔਰਤਾਂ ਦੀ ਭੀੜ

Ad Position 21
No active advertisement
ਅਜੀਤ ਡੈਸਕ 04-07-2026
aਖਾਲੜਾ, 3 ਜੁਲਾਈ (ਜੱਜਪਾਲ ਸਿੰਘ ਜੱਜ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਔਰਤਾਂ ਦੇ ਖਾਤਿਆਂ ਵਿਚ ਪਾਏ ਪੈਸਿਆਂ ਕਢਵਾਉਣ ਲਈ ਬੈਂਕਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਦੀ ਭੀੜ ਲੱਗੀ ਰਹੀ। ਇਥੇ ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 1 ਜੁਲਾਈ ਨੂੰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੀ ਸ਼ੁਰੂਆਤ ਕਰਦਿਆਂ ਜਿਥੇ ਆਮ ਵਰਗ ਦੀਆਂ ਔਰਤਾਂ ਨੂੰ ਇਕ ਹਜ਼ਾਰ ਪ੍ਰਤੀ ਮਹੀਨੇ ਦੇ ਹਿਸਾਬ ਨਾਲ 3000 ਪਾਇਆ ਗਿਆ ਹੈ, ਉਥੇ ਗਰੀਬ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ 4500 ਰੁਪਏ ਪ੍ਰਤੀ ਔਰਤ ਪਾਇਆ ਗਿਆ ਹੈ। ਦੱਸਣਯੋਗ ਹੈ ਕਿ ਜਿਥੇ ਬੀਤੇ ਕੱਲ੍ਹ ਇਕ ਜੁਲਾਈ ਨੂੰ ਉਕਤ ਯੋਜਨਾ ਦੀ ਸ਼ੁਰੂਆਤ ਹੁੰਦਿਆਂ ਹੀ ਔਰਤਾਂ ਨੇ ਆਪਣੇ ਮੋਬਾਈਲ ਫੋਨਾਂ ਦੇ ਮੈਸੇਜ ਟੋਲਣੇ ਸ਼ੁਰੂ ਕਰ ਦਿੱਤੇ ਸਨ, ਉੱਥੇ 3 ਜੁਲਾਈ ਦੀ ਸਵੇਰ ਤੱਕ ਕਰੀਬ ਵੱਡੀ ਗਿਣਤੀ ’ਚ ਔਰਤਾਂ ਦੇ ਖਾਤਿਆਂ ਵਿਚ ਪੈਸੇ ਆ ਗਏ ਸਨ ਅਤੇ ਇਨ੍ਹਾਂ ਆਇਆ ਪੈਸਿਆਂ ਦੀ ਖੁਸ਼ੀ ਉਨ੍ਹਾਂ ਦੇ ਚਿਹਰਿਆਂ ’ਤੇ ਆਮ ਵੇਖੀ ਜਾ ਸਕਦੀ ਸੀ। ਪੰਜਾਬ ਨੈਸ਼ਨਲ ਬੈਂਕ ਸ਼ਾਖਾ ਵਿਚ ਖਾਲੜਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਏ ਪੈਸੇ ਕਢਵਾਉਣ ਪਹੁੰਚੀਆਂ ਵੱਖ-ਵੱਖ ਔਰਤਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਫਾਰਮ ਭਰਨ ਵੇਲੇ ਇੰਨੀ ਜ਼ਿਆਦੀ ਆਸ ਨਹੀਂ ਸੀ ਪਰ ਸਰਕਾਰ ਨੇ ਔਰਤਾਂ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਉਨ੍ਹਾਂ ਦੇ ਖਾਤੇ ਵਿਚ ਪੈਸੇ ਪਾਏ ਹਨ, ਜਿਸ ਨਾਲ ਔਰਤਾਂ ਆਰਥਿਕ ਪੱਖੋਂ ਮਜ਼ਬੂਤ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਢਾਹੁਣ ਦੀ ਘਟਨਾ ਨਾਲ ਸਮੁੱਚੇ ਸਿੱਖ ਜਗਤ ਵਿਚ ਰੋਸ-ਹਰਜੀਤ... ਅਗਲੀ ਖ਼ਬਰ ਮੀਂਹ ਨੇ ਫ਼ਸਲਾਂ ਨੂੰ ਲਾਭ ਪਹੁੰਚਾਇਆ ਅਤੇ ਗਰਮੀ ਤੋਂ ਰਾਹਤ ਦਿਵਾਈ
Ad Position 24
No active advertisement