ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬਿਜਲੀ ਦੇ ਅਣਗਿਣਤ ਕੱਟਾਂ ਨੇ ਕਿਸਾਨਾਂ ਤੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ-ਰਮਨਦੀਪ ਕੌਰ, ਬਿੱਲਾ ਸੇਰੋਂ

Ad Position 21
No active advertisement
ਅਜੀਤ ਡੈਸਕ 04-07-2026
ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪੰਜਾਬ ਵਿਚ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਜਦੋਂ ਕਿਸਾਨਾਂ ਨੂੰ ਸਭ ਤੋਂ ਵੱਧ ਬਿਜਲੀ ਦੀ ਲੋੜ ਹੁੰਦੀ ਹੈ, ਉਸ ਵੇਲੇ ਸਰਕਾਰ ਵਲੋਂ ਬਿਜਲੀ ਦੇ ਢੁਕਵੇਂ ਪ੍ਰਬੰਧ ਨਾ ਕਰਨਾ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੇ ਬਰਾਬਰ ਹੈ। ਬਿਜਲੀ ਦੀ ਘਾਟ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸਿੰਚਾਈ ਕਰਨ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਤੱਪਦੀ ਗਰਮੀ ਵਿਚ ਆਮ ਲੋਕ ਵੀ ਲੰਮੇ-ਲੰਮੇ ਬਿਜਲੀ ਕੱਟਾਂ ਕਾਰਨ ਬੇਹੱਦ ਪ੍ਰੇਸ਼ਾਨ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਨੂੰ ਬਿਜਲੀ ਪੱਖੋਂ ਆਤਮਨਿਰਭਰ ਬਣਾਉਣ ਲਈ ਥਰਮਲ ਪਲਾਂਟਾਂ ਸਮੇਤ ਕਈ ਮਹੱਤਵਪੂਰਨ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਵੱਡੇ ਬਿਜਲੀ ਸੰਕਟ ਦੇ ਨਿਰੰਤਰ ਸਪਲਾਈ ਮਿਲਦੀ ਰਹੀ, ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਅੱਜ ਪੰਜਾਬ ਦੇ ਕਿਸਾਨ ਅਤੇ ਆਮ ਲੋਕ ਬਿਜਲੀ ਸੰਕਟ ਨਾਲ ਜੂਝ ਰਹੇ ਹਨ। ਉਨ੍ਹਾਂ ਸਰਕਾਰ ਤੋਂ ਸਵਾਲ ਕੀਤਾ ਕਿ ਜਦੋਂ ਪਹਿਲਾਂ ਤੋਂ ਹੀ ਇਹ ਪਤਾ ਸੀ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ ਤਾਂ ਫਿਰ ਬਿਜਲੀ ਉਤਪਾਦਨ ਅਤੇ ਸਪਲਾਈ ਦੇ ਪ੍ਰਬੰਧ ਪਹਿਲਾਂ ਤੋਂ ਕਿਉਂ ਨਹੀਂ ਕੀਤੇ ਗਏ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਵੇ।
Ad Position 22
No active advertisement
ਪਿਛਲੀ ਖ਼ਬਰ ਸਾਲੇ ਵਲੋਂ ਪੈਟਰੋਲ ਪਾ ਕੇ ਸਾੜੇ ਜੀਜੇ ਦੀ ਮੌਤ ਤੋਂ ਬਾਅਦ ਭਰਜਾਈ ਨੇ ਵੀ ਦਮ ਤੋੜਿਆ ਅਗਲੀ ਖ਼ਬਰ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਢਾਹੁਣ ਦੀ ਘਟਨਾ ਨਾਲ ਸਮੁੱਚੇ ਸਿੱਖ ਜਗਤ ਵਿਚ ਰੋਸ-ਹਰਜੀਤ...
Ad Position 24
No active advertisement