01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

Ad Position 21
No active advertisement
ਅਜੀਤ ਡੈਸਕ 04-07-2026
ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾ ਕੇ ਲੈ ਜਾਣ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਮਾਮਲੇ ਦਰਜ ਕਰਕੇ ਲ਼ੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜੋ ਕਿ ਨਾਬਾਲਗ ਹੈ 29 ਜੂਨ ਨੂੰ ਘਰੋ ਖਾਣ-ਪੀਣ ਦਾ ਸਾਮਾਨ ਲੈਣ ਲਈ ਕਰਿਆਨੇ ਦੀ ਦੁਕਾਨ ’ਤੇ ਗਈ ਪਰ ਵਾਪਸ ਨਹੀਂ ਆਈ, ਜਿਸ ਦੀ ਆਸ-ਪਾਸ ਤੇ ਰਿਸ਼ਤੇਦਾਰਾਂ ਵਿਚ ਕਾਫੀ ਭਾਲ ਕੀਤੀ ਗਈ ਪਰ ਲੜਕੀ ਦਾ ਕੋਈ ਪਤਾ ਨਹੀਂ ਚੱਲਿਆ। ਹੁਣ ਪਤਾ ਲੱਗਾ ਹੈ ਕਿ ਉਸਦੀ ਲੜਕੀ ਨੂੰ ਗੁਰਸੇਵਕ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨੰਦਪੁਰ ਸਰਹਾਲੀ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਰੰਜਿਸ਼ ਤਹਿਤ ਵਿਅਕਤੀ ਨਾਲ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਔਰਤ ਤੇ ਉਸ ਦੇ ਲੜਕੇ ਅਤੇ ਦਿਉਰ ਨਾਲ ਕੁੱਟਮਾਰ ਕਰਨ ’ਤੇ 7 ਖ਼ਿਲਾਫ਼ ਮਾਮਲਾ ਦਰਜ
Ad Position 24
No active advertisement